By 121 News
Chandigarh
28th July:- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਅਤਿਆਚਾਰ ਰੋਕਥਾਮ ਐਕਟ 1989 ਤਹਿਤ ਪੀੜਤਾਂ ਨੂੰ 3 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਦਿੱਤੀ ਗਈ ਹੈ । ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡੀ.ਐਸ ਮਾਂਗਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਅਤਿਆਚਾਰ ਰੋਕਥਾਮ ਐਕਟ 1989 ਤਹਿਤ ਜ਼ਿਲ੍ਹਾ ਪੱਧਰੀ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਮੀਟਿੰਗ ਦੌਰਾਨ ਸਾਲ 2015-16 ਅਤੇ 2016-17 ਦੌਰਾਨ ਦਰਜ ਹੋਏ ਕੇਸਾਂ ਦੀ ਸਮੀਖਿੱਆ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਮੁਆਵਜਾ ਰਾਸ਼ੀ ਬਿਨ੍ਹਾਂ ਕਿਸੇ ਦੇਰੀ ਤੋਂ ਦੇਣ ਨੂੰ ਯਕੀਨੀ ਬਣਾਇਆ ਜਾਵੇ । ਉਨ੍ਹਾਂ ਪੁਲਿਸ ਅਧਿਕਾਰੀਆ ਨੂੰ ਬਕਾਇਆ ਪਏ ਕੇਸਾਂ ਦੀ ਤਫਤੀਸ਼ ਨੂੰ ਜਲਦੀ ਮੁਕੰਮਲ ਕਰਨ ਲਈ ਆਖਿਆ ਤਾਂ ਜੋ ਜ਼ਿਲ੍ਹਾ ਭਲਾਈ ਅਫ਼ਸਰ ਵੱਲੋਂ ਯੋਗ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਨੇ ਦੱਸਿਆ ਕਿ ਵੱਖ-ਵੱਖ ਕੇਸਾਂ ਵਿੱਚ ਪੰਜਾਬ ਸਰਕਾਰ ਵੱਲੋਂ ਵਿਭਾਗ ਨੂੰ 3 ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਸੀ ਜਿਸ ਵਿੱਚੋਂ 01 ਲੱਖ 98 ਹਜਾਰ ਰੁਪਏ ਦੀ ਰਾਸ਼ੀ 13 ਪੀੜਤਾ ਨੂੰ ਵੰਡੀ ਜਾ ਚੁੱਕੀ ਹੈ ਅਤੇ ਬਾਕੀ ਰਾਸ਼ੀ ਵੀ ਜਲਦੀ ਹੀ ਵੰਡ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
No comments:
Post a Comment