Saturday 27 August 2016

''ਇੱਕ ਸ਼ਾਮ ਆਪਣੀ ਸਰਕਾਰ ਦੇ ਨਾਲ'' ਪ੍ਰੋਗਰਾਮ ਅਧੀਨ ਪਿੰਡ ਦਫਰਪੁਰ ਵਿਖੇ ਪ੍ਰਚਾਰ ਵੈਨ ਨਾਲ ਵਿਖਾਇਆ ਸ਼ੋਅ

By Tricitynews Reporter
Chandigarh 27th August:- ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ' ਪੈਂਦੇ ਵਿਧਾਨ ਸਭਾ ਹਲਕਾ ਡੇਰਾਬਸੀ ਦੇ ਪਿੰਡ ਦਫਰਪੁਰ ਵਿਖੇ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੇ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਲਈ ''ਇੱਕ ਸ਼ਾਮ ਆਪਣੀ ਸਰਕਾਰ ਦੇ ਨਾਲ '' ਪ੍ਰੋਗਰਾਮ ਅਧੀਨ ਪ੍ਰਚਾਰ ਵੈਨ ਵਲੋਂ ਸ਼ੋਅ ਵਿਖਾਇਆ ਗਿਆ ਸ਼ੋਅ ਸ਼ੁਰੂ ਹੋਣ ਤੋਂ ਪਹਿਲਾਂ ਨੁਕੜ ਨਾਟਕ ਟੀਮ ਵੱਲੋਂ ਆਪਣਾ ਨਾਟਕ ਪੇਸ਼ ਕੀਤਾ ਗਿਆ ਜਿਸ ਨੂੰ ਵੇਖਣ ਲਈ ਪਿੰਡ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ
ਇਥੇ ਇਹ ਵਰਨਣ ਯੋਗ ਹੈ ਕਿ ਮੁੱਖ ਮੰਤਰੀ ਪੰਜਾਬ . ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਅਤੇ ਉਪ ਮੁੱਖ ਮੰਤਰੀ . ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਵਿੱਚ ਪਿਛਲੇ 9 ਸਾਲਾਂ ਵਿੱਚ ਰਿਕਾਰਡ ਤੋੜ ਵਿਕਾਸ ਹੋਇਆ ਹੈ ਅਤੇ ਇਸ ਸਮੇਂ ਦੌਰਾਨ ਪੰਜਾਬ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚਿਆ ਹੈ। ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਬੇਮਿਸਾਲ ਰਿਕਾਰਡ ਅਤੇ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਤੋਂ ਆਮ ਜਨਤਾ ਨੂੰ ਜਾਣੂ ਕਰਵਾਉਣ ਲਈ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਜਨ ਪ੍ਰਚਾਰ ਮੁਹਿੰਮ ਅਧੀਨ ਜਿਥੇ ਪਿੰਡ ਦਫਰਪੁਰ ਦੇ ਲੋਕਾਂ ਨੂੰ ਧਾਰਮਿਕ ਫਿਲਮ ''ਚਾਰ ਸਾਹਿਬਜ਼ਾਦੇ'' ਵਿਖਾਈ ਗਈ ਹੈ ਉਥੇ ਹੀ ਨੁਕੜ ਨਾਟਕ ਟੀਮ ਵੱਲੋਂ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਨਾਟਕ ਦੇ ਰੂਪ ਵਿੱਚ ਪੇਸ਼ ਕਰਕੇ ਵਿਕਾਸ ਕਾਰਜਾਂ ਤੋਂ ਜਾਣੂ ਕਰਵਾਉਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ  
ਸ੍ਰੋਮਣੀ ਅਕਾਲੀ ਦਲ-ਭਾਜਪਾ ਪੰਜਾਬ ਸਰਕਾਰ ਵੱਲੋਂ ਜਿਥੇ ਬਿਜਲੀ ਦੀ ਪੈਦਾਵਾਰ ਵਿੱਚ ਇਤਿਹਾਸਕ ਕਦਮ ਚੁੱਕ ਕੇ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਇਆ ਗਿਆ ਹੈ ਉਥੇ ਹੀ ਨੀਲਾ ਕਾਰਡ ਧਾਰਕਾਂ, ਕਿਸਾਨਾਂ, ਉਸਾਰੀ ਕਿਰਤੀਆਂ ਅਤੇ ਛੋਟੇ ਵਪਾਰੀਆਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ 50 ਹਜਾਰ ਰੁਪਏ ਤੱਕ ਦਾ ਮੁਫਤ ਇਲਾਜ ਕਰਵਾਉਣ ਦੀ ਸਹੂਲਤ ਦਿੱਤੀ ਗਈ ਹੈ ਜੋ ਕਿ ਦੇਸ਼ ਦੇ ਹੋਰ ਕਿਸੇ ਸੂਬੇ ਅੰਦਰ ਨਹੀਂ ਦਿੱਤੀ ਗਈ। ਆਟਾ ਦਾਲ ਸਕੀਮ ਦਾ ਦਾਇਰਾ ਵਧਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਕੀਮ ਵਿੱਚ ਸ਼ਾਮਲ ਕਰਕੇ ਵੀ ਸਰਕਾਰ ਨੇ ਗਰੀਬਾਂ ਤੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਇਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਪ੍ਰਚਾਰ ਵੈਨ ਵੱਲੋਂ ਜਨ ਪ੍ਰਚਾਰ ਮੁਹਿੰਮ ਅਧੀਨ ਵਿਧਾਨ ਸਭਾ ਹਲਕਾ ਡੇਰਾਬਸੀ  ਵਿੱਚ ਪੈਂਦੇ ਪਿੰਡ ਕਕਰਾਲੀ ਵਿਖੇ 29 ਅਗਸਤ ਨੂੰ, ਪਿੰਡ ਪੰਡਵਾਲਾ ਵਿਖੇ 30 ਅਗਸਤ ਨੂੰ, ਪਿੰਡ ਖੇੜੀ ਵਿਖੇ 31 ਅਗਸਤ ਨੂੰ '' ਚਾਰ ਸਾਹਿਬਜ਼ਾਦੇ'' ਫਿਲਮ ਸ਼ੋਅ ਵਿਖਾਇਆ ਜਾਵੇਗਾ ਅਤੇ ਨੁਕੜ ਨਾਟਕ ਟੀਮ ਵੱਲੋਂ ਨਾਟਕ ਰਾਹੀਂ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ



No comments: