Wednesday 3 August 2016

ਆਜ਼ਾਦੀ ਦਿਵਸ ਸਮਾਰੋਹ ਮੌਕੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ ਕੀਤਾ ਜਾਵੇਗਾ:ਲਖਮੀਰ ਸਿੰਘ

By Tricitynewsonline Reporter
Chandigarh 03rd August:- ਆਜ਼ਾਦੀ ਦਿਵਸ ਸਾਡਾ ਕੌਂਮੀ ਤਿਉਹਾਰ ਹੈ ਇਸ ਤਿਉਹਾਰ ਨੂੰ ਸਾਨੋ ਸੋਕਤ ਨਾਲ ਮਨਾਇਆ ਜਾਵੇਗਾ ਅਤੇ ਆਜ਼ਾਦੀ ਦਿਵਸ ਸਮਾਰੋਹ ਮੌਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ ਕੀਤਾ ਜਾਵੇਗਾ ਇਸ ਗੱਲ ਦੀ ਜਾਣਕਾਰੀ ਐਸ.ਡੀ.ਐਮ ਲਖਮੀਰ ਸਿੰਘ ਨੇ ਸ਼ਿਵਾਲਿਕ ਪਬਲਿਕ ਸਕੂਲ ਫੇਜ਼ 6 ਦੇ ਆਡੀਟੋਰੀਅਮ ਵਿਖੇ ਸਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਦਾ ਨਿਰਿਖਣ ਉਪਰੰਤ ਦਿੱਤੀ 
ਐਸ.ਡੀ.ਐਮ ਲਖਮੀਰ ਸਿੰਘ ਨੇ ਦੱਸਿਆ ਕਿ ਆਜਾਦੀ ਦਿਵਸ ਸਮਾਰੋਹ ਮੌਕੇ ਦੇਸ ਪਿਆਰ ਅਤੇ ਵੱਖ-ਵੱਖ ਰਾਜਾਂ ਨਾਲ ਸਬੰਧਤ ਸਭਿਆਚਾਰਕ ਪ੍ਰੋਗਰਾਮ ਸਬੰਧੀ ਬੱਚਿਆਂ ਵੱਲੋਂ ਤਿਆਰ ਕੀਤਾ ਗਿਆ ਪ੍ਰੋਗਰਾਮ ਪੇਸ ਕੀਤਾ ਜਾਵੇਗਾ ਅਤੇ ਇਸ ਪ੍ਰੋਗਰਾਮ ਨੂੰ ਐਸ..ਐਸ.ਨਗਰ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚੇ ਪੇਸ ਕਰਨਗੇ। ਉਨ੍ਹਾਂ ਦੱਸਿਆ ਕਿ ਸਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ 4 ਅਗਸਤ ਨੂੰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਹੀ ਰੱਖੀ ਗਈ ਹੈ। ਅੱਜ ਦੀ ਰਿਹਰਸਲ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਅਵਨੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਰਿੰਦਰ ਸਿੰਘ ਸਿੱਧੂ, ਸਹਾਇਕ ਸਿੱਖਿਆ ਅਫ਼ਸਰ ਪਰਮਵੀਰ ਕੌਰ ਅਤੇ ਸਮਸੇਰ ਸਿੰਘ  ਸਮੇਤ ਹੋਰ ਅਧਿਆਪਕ ਵੀ ਮੌਜੂਦ ਸਨ 


No comments: