Thursday 6 October 2016

ਬੈਂਕ ਸਵੈ ਰੁਜ਼ਗਾਰ ਧੰਦਿਆਂ ਲਈ ਘੱਟ ਵਿਆਜ ਤੇ ਦਿੱਤੇ ਜਾਣ ਵਾਲੇ ਕਰਜ਼ਿਆਂ ਨੂੰ ਬਿਨਾ੍ਹਂ ਕਿਸੇ ਦੇਰੀ ਤੋਂ ਮੁਹੱਈਆ ਕਰਵਾਏ:ਮਾਂਗਟ

By Tricitynews Reporter
Chandigarh 06th October:- ਜਿਲ੍ਹੇ ਦੇ ਸਮੂਹ ਬੈਂਕ ਸਵੈ ਰੋਜ਼ਗਾਰ ਧੰਦਿਆਂ ਲਈ ਘੱਟ ਵਿਆਜ ਤੇ ਦਿੱਤੇ ਜਾਣ ਵਾਲੇ ਕਰਜੇ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਉਣ ਅਤੇ 31 ਅਕਤੂਬਰ ਤੱਕ ਚਲਣ ਵਾਲੀ ਵਿਸ਼ੇਸ ਮੁਹਿੰਮ ਦੌਰਾਨ ਪ੍ਰਧਾਨ ਮੰਤਰੀ ਜਨ ਧੰਨ ਯੋਜਨਾ, ਅਟਲ ਪੈਨਸ਼ਨ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ, ਰੁਪਏ ਕਾਰਡ ਯੋਜਨਾ ਆਦਿ ਬਾਰੇ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਲੋੜਵੰਦ ਲੋਕ ਇਨਾ੍ਹਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ ਇਨਾ੍ਹਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡੀ.ਐਸ.ਮਾਂਗਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੇਂਦਰੀ ਸਕੀਮਾਂ ਨੂੰ ਪੂਰੀ ਤਰਾ੍ਹਂ ਲਾਗੂ ਕਰਨ ਲਈ ਜਿਲ੍ਹੇ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਵੱਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਕੰਨਸਟੇਟਿਵ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਬੈਂਕ ਅਧਿਕਾਰੀਆਂ  ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ 
ਡਿਪਟੀ ਕਮਿਸ਼ਨਰ ਡੀ.ਐਸ.ਮਾਂਗਟ ਨੇ ਇਸ ਮੌਕੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਲੋਕ ਹਿੱਤ ਵਿਚ ਬਹੁਤ ਸਾਰੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਜਿਨਾ੍ਹਂ ਪ੍ਰਤੀ ਲੋਕ ਪੂਰੀ ਤਰਾ੍ਹਂ ਜਾਗਰੂਕ ਨਹੀਂ ਹਨ ਇਨਾ੍ਹਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਲੋਕਾਂ ਨੂੰ ਪਿੰਡ ਪੱਧਰ ਤੇ ਜਾਗਰੂਕ ਕੀਤਾ ਜਾਵੇ ਤਾਂ  ਜੋ ਉਹ ਇਨਾ੍ਹਂ ਸਕੀਮਾਂ ਤਹਿਤ ਮਿਲਣ ਵਾਲੇ ਕਰਜ਼ਿਆਂ ਰਾਹੀਂ ਆਪਣੇ ਸਵੈ-ਰੋਜ਼ਗਾਰ ਧੰਦੇ ਸ਼ੁਰੂ ਕਰ ਸਕਣ।  ਉਨ੍ਹਾਂ ਇਸ ਮੌਕੇ ਕਿਸਾਨ ਕਰੈਡਿਟ ਕਾਰਡ ਸਕੀਮ ਅਧੀਨ ਕਿਸਾਨਾਂ ਨੂੰ .ਟੀ.ਐਮ ਕਾਰਡ ਜਾਰੀ ਕਰਨ ਅਤੇ ਬੈਂਕ ਖਾਤਿਆਂ ਨਾਲ ਆਧਾਰ ਕਾਰਡ ਲਿੰਕ ਕਰਨ ਦਾ 100 ਫੀਸਦੀ ਟੀਚਾ ਮੁਕੰਮਲ ਕਰਨ ਲਈ ਵੀ ਆਖਿਆ।  
ਇਸ ਮੌਕੇ ਚੀਫ ਲੀਡ ਬੈਂਕ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਆਰ.ਕੇ ਸੈਣੀ ਨੇ ਦੱਸਿਆ ਕਿ ਵਿਸ਼ੇਸ ਮੁਹਿੰਮ ਦੌਰਾਨ ਲੋਕਾਂ ਨੂੰ ਭਾਰਤ ਸਰਕਾਰ ਵੱਲੋਂ ਉਨਾ੍ਹਂ ਦੇ ਹਿੱਤ ਵਿਚ ਸ਼ੁਰੂ ਕੀਤੀਆਂ ਵਿੱਤੀ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨਾ੍ਹਂ ਦੱਸਿਆ ਕਿ ਜਿਲ੍ਹੇ ਵਿਚ ਪ੍ਰਧਾਨ ਮੰਤਰੀ ਜਨ ਧੰਨ ਯੋਜਨਾ ਤਹਿਤ 84 ਹਜ਼ਾਰ 524 ਖਾਤੇ ਖੋਲ੍ਹੇ ਗਏ ਹਨ ਅਤੇ 76 ਹਜ਼ਾਰ 619 ਰੁਪਏ ਕਾਰਡਜ਼ ਜਾਰੀ ਕੀਤੇ ਗਏ ਹਨ। ਬੈਂਕ ਖਾਤਿਆਂ ਨਾਲ ਆਧਾਰ ਕਾਰਡ ਜੋੜਣ ਦਾ ਕੰਮ 95 ਫੀਸਦੀ ਮੁਕਮੰਲ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ 1812 ਖਾਤੇ ਖੋਲ੍ਹੇ ਗਏ ਹਨ ਅਤੇ 7 ਕਰੋੜ 77 ਲੱਖ 21 ਹਜ਼ਾਰ ਰੁਪਏ ਦੀ ਰਾਸ਼ੀ ਮਨਜੂਰ ਕੀਤੀ ਗਈ ਹੈ। ਉਨਾ੍ਹਂ ਸਮੂਹ ਬੈਂਕ ਅਧਿਕਾਰੀਆਂ ਨੂੰ ਇਨਾ੍ਹਂ ਸਕੀਮਾਂ ਵਿਚ ਆਪੋ ਆਪਣੇ 100ਫੀਸਦੀ ਟੀਚੇ ਪੂਰੇ ਕਰਨ ਲਈ ਆਖਿਆ



No comments: