Thursday 20 April 2017

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੌਂ 156 ਵਿੱਚ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ

By Tricitynews Reporter
Chandigarh 20th April:- ਇਨਸਾਫ ਸਭਨਾ ਲਈ ਤਹਿਤ ਜ਼ਿਲ੍ਹੇ ' ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਲੋੜਵੰਦ ਵਿਅਕਤੀ ਮੁਫ਼ਤ ਕਾਨੂਨੀ ਸਹਾਇਤਾ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੌਂ 156 ਵਿੱਚ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਤੇ ਸੈਸਨਜ਼ ਜੱਜ -ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਰਚਨਾ ਪੁਰੀ ਨੇ ਜੂਡੀਸੀਅਲ ਕੋਰਟ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ 
ਸ੍ਰੀਮਤੀ ਅਰਚਨਾ ਪੁਰੀ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹੇ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਤੋਂ ਇਲਾਵਾ ਕਾਲਜਾਂ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤਾਂ ਬਾਰੇ ਸੈਮੀਨਾਰ ਆਯੋਜਿਤ ਕੀਤੇ ਜਾਣ ਅਤੇ  ਜਿਸ ਵਿੱਚ ਮਾਪਿਆਂ ਦੀ ਸਮੂਲੀਅਤ ਵੀ ਯਕੀਨੀ ਬਣਾਈ ਜਾਵੇ। ਇਨ੍ਹਾਂ ਸੈਮੀਨਾਰਾਂ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੁਰੂ ਕੀਤੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ ਅਤੇ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਫਰਜਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਹੋਰ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੀਆਂ ਹੋਰ ਲੀਗਲ ਏਡ ਕਲੀਨਿਕਾਂ ਦੇ ਕੰਮ-ਕਾਜ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ ਤਾਂ ਜੋ ਲੀਗਲ ਏਡ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੀ ਵਿਧੀ ਅਤੇ ਲੋਕ ਅਦਾਲਤਾਂ ਬਾਰੇ ਜਾਣਕਾਰੀ ਹਾਸਲ ਹੋ ਸਕੇ ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਹੋਰ ਲੀਗਲ ਏਡ ਕਲੀਨਿਕਾਂ ਵੀ ਖੋਲੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਢੁੱਕਵੀਆਂ ਥਾਵਾਂ ਤੇ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤਾਂ ਬਾਰੇ ਬੈਨਰ ਅਤੇ ਹੋਰਡਿੰਗਜ਼ ਵੀ ਲਗਵਾਏ ਜਾਣਗੇ ਤਾਂ ਜੋ ਆਮ ਲੋਕ ਜਾਗਰੂਕ ਹੋ ਸਕਣ। 
ਸ੍ਰੀਮਤੀ ਅਰਚਨਾ ਪੁਰੀ ਨੇ ਦੱਸਿਆ ਕਿ ਕੋਈ ਵੀ ਅਜਿਹਾ ਵਿਅਕਤੀ ਜਿਸ ਦੀ ਸਲਾਨਾ ਆਮਦਨ 1.50 ਲੱਖ ਤੋਂ ਵੱਧ ਨਾ ਹੋਵੇ ਉਹ ਮੁਫ਼ਤ ਕਾਨੂੰਨੀ ਸਹਾਇਤ ਪ੍ਰਾਪਤ ਕਰ ਸਕਦਾ ਹੈ। ਇਸ ਤੋਂ ਇਲਾਵਾ ਅਨੁਸੂਿਚਤ ਜਾਤੀ/ ਅਨੁਸੂਚਿਤ ਕਬੀਲੇ ਦੇ ਮੈਂਬਰ, ਬੇਗਾਰ ਦਾ ਮਾਰਿਆ, ਇਸਤਰੀ/ਬੱਚਾ, ਮਾਨਸਿਕ/ਰੋਗੀ/ਅਪੰਗ ਵਿਅਕਤੀ, ਵੱਡੀ ਮੁਸ਼ੀਵਤ ਦਾ ਮਾਰੀਆਂ, ਉਦਯੋਗਿਕ ਕਾਮੇ ਅਤੇ ਹਿਰਾਸਤ ਅਧੀਨ ਵਿਅਕਤੀ ਅਤੇ ਜੇਲ ਵਿੱਚ ਬੰਦ ਹਵਾਲਾਤੀ ਕੈਦੀ ਵੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਸੀ.ਜੇ.ਐਮ-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਮੋਨਿਕਾ ਲਾਂਬਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਗਤੀਵਿਧੀਆਂ ਬਾਰੇ ਵਿਸ਼ਥਾਰਪੂਰਵਕ ਜਾਣਕਾਰੀ ਦਿੱਤੀ।  
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਵਧੀਕ ਜ਼ਿਲ੍ਹਾ ਸੈਸਨ ਜੱਜ ਤਰਸੇਮ ਮੰਗਲਾ, ਸੀ.ਜੇ.ਐਮ ਸ੍ਰੀਮਤੀ ਵਿਪੀਨ ਦੀਪ ਕੌਰ, ਡੀ.ਐਸ.ਪੀ ਹਰਸਿਮਰਤ ਸਿੰਘ, ਵਧਪਕ ਜ਼ਿਲ੍ਹਾ ਅਟਾਰਨੀ ਐਚ.ਐਸ. ਰੱਖਰ, ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸਨ ਅਮਰਜੀਤ ਸਿੰਘ ਲੋਗੀਆਂ, ਗੈਰ ਸਰਕਾਰੀ ਮੈਂਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪੀ.ਡੀ ਬਧਵਾ ਅਤੇ ਸਰਤਾਜ ਸਿੰਘ ਗਿੱਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ


No comments: