Monday 3 April 2017

ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ

By Tricitynews Reporter
Chandigarh 03rd April:- ਰਾਜ ਵਿੱਚ ਮੰਡੀਆਂ ਵਿੱਚ ਕਣਕ ਵੇਚਣ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ ਨਾ ਆਉਣ ਦਿੱਤੀ ਜਾਵੇ ਅਤੇ ਖਰੀਦ ਪ੍ਰਬੰਧਾਂ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ  ਪੰਜਾਬ ਮੰਡੀ ਬੋਰਡ ਲਾਲ ਸਿੰਘ ਨੇ ਐਸ..ਐਸ.ਨਗਰ ਸਥਿਤ ਪੰਜਾਬ ਮੰਡੀ ਬੋਰਡ ਦੇ ਦਫ਼ਤਰ ਵਿਖੇ ਜ਼ਿਲ੍ਹਾ ਮੰਡੀ ਅਫ਼ਸਰਾਂਕਾਰਜਕਾਰੀ ਇੰਜੀਨੀਅਰਾਂ ਅਤੇ ਮੰਡੀ ਬੋਰਡ ਦੇ ਹੋਰਨਾਂ ਅਧਿਕਾਰੀਆਂ ਨਾਲ ਕਣਕ ਦੀ ਖਰੀਦ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ 
ਲਾਲ ਸਿੰਘ ਨੇ ਇਸ ਮੌਕੇ ਸਮੂਹ ਅਧਿਕਾਰੀਆਂ ਨੂੰ ਹਾੜੀ ਦੇ ਸੀਜਨ ਦੌਰਾਨ ਕਣਕ ਦੀ ਖਰੀਦ ਲਈ  ਸਬੰਧਤ ਸਾਰੇ ਪੱਖਾਂ ਨੂੰ ਸੁਚੱਜੇ ਤਰੀਕੇ ਨਾਲ ਅਤੇ ਵਧੀਆਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਸੀਜ਼ਨ ਦੌਰਾਨ ਡਿਊਟੀ ਤੋਂ ਸੁਚੇਤ ਰਹਿੰਦੇ ਹੋਏ ਕਿਸੇ ਕਿਸਮ ਦੀ ਲਾਪਰਵਾਹੀ ਨਾ ਵਰਤਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਜੇਕਰ ਮੰਡੀ ਵਿੱਚ ਕਿਸੇ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਮੁੱਖ ਦਫ਼ਤਰ ਵਿਖੇ ਸਥਾਪਿਤ ਕੀਤੇ ਕੰਟਰੋਲ ਰੂਮ ਵਿਖੇ ਸੂਚਿਤ ਕੀਤਾ ਜਾਵੇ ਤਾਂ ਜੋ ਉਸ ਦਾ ਤੁਰੰਤ ਹਲ ਕੀਤਾ ਜਾ ਸਕੇ। 
ਮੀਟਿੰਗ ਦੋਰਾਨ ਪੰਜਾਬ ਦੀਆਂ ਮੁੱਖ ਮੰਡੀਆਂ ਤੋਂ  ਇਲਾਵਾ ਖਰੀਦ ਕੇਂਦਰਾਂ ਵਿੱਚ ਵੀ ਕਿਸਾਨਾਂ ਅਤੇ ਲੇਬਰ ਦੀ ਸਹੂਲਤ ਲਈ 368 ਟੁਆਇਲਟ ਬਲਾਕ ਬਣਾਉਣ ਦਾ ਫੈਸਲਾ ਲਿਆ ਗਿਆ ਜਿਸ ਨੁੰ ਬਣਾਉਣ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਿੰਕ ਸੜਕਾਂ ਦੀ ਮੁਰੰਮਤ ਦੇ ਪ੍ਰੋਗਰਾਮ ਤਹਿਤ ਜਿਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀਂ ਹੈ ਉਨ੍ਹਾਂ ਦੇ ਕੰਮ ਨੂੰ ਮਿਆਰੀ ਬਣਾਉਣ ਦੇ ਨਾਲ-ਨਾਲ ਮਈ ਮਹੀਨੇ ਦੇ ਅੰਤ ਤੱਕ ਮੁਕੰਮਲ ਕੀਤਾ ਜਾਵੇ

No comments: