Friday, 26 May 2017

ਮਹਾਰਾਣਾ ਪ੍ਰਤਾਪ ਜੀ ਦੇ 477ਵੇਂ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾਵੇਗਾ: ਸਪਰਾ

By Tricitynews Reporter
Chandigarh 26th May:- ਮਹਾਰਾਣਾ ਪ੍ਰਤਾਪ ਜੀ ਦੇ 477ਵੇਂ ਜਨਮ ਦਿਵਸ ਮੌਕੇ ਰਾਇਲ ਬੈਂਕੁਇਟ ਹਾਲ ਸਵਾੜਾ (ਲਾਂਡਰਾ -ਸਰਹਿੰਦ ਰੋਡ) ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾਵੇਗਾ ਇਸ ਦੀ ਜਾਣਕਾਰੀ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਸਮਾਗਮ ਵਾਲੀ ਥਾਂ ਦਾ ਜਾਇਜਾ ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਸਮੀਖਿੱਆ ਮੌਕੇ ਦਿੱਤੀ 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਹਾਰਾਣਾ ਪ੍ਰਤਾਪ ਜੀ ਦੀ ਜੈਯੰਤੀ ਮੌਕੇ ਸਮਾਗਮ ਵਿੱਚ ਮਾਣਯੋਗ ਰਾਜਪਾਲ ਪੰਜਾਬ ਵੀ. ਪੀ ਸਿੰਘ ਬਦਨੌਰ ਬਤੌਰ ਮੁੱਖ ਮਹਿਮਾਨ ਸਾਮਲ ਹੋਣਗੇ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ.ਸਿੰਘ ਵਿਸੇਸ ਤੌਰ ਤੇ ਸਮੂਲੀਅਤ ਕਰਕੇ ਸਮਾਗਮ ਦੀ ਸੋਭਾ ਵਧਾਉਣਗੇ ਇਸ ਸਮਾਗਮ ਵਿੱਚ ਪੰਜਾਬ ਕੈਬਨਿਟ ਦੇ ਮੰਤਰੀ ਸਾਹਿਬਾਨ ਅਤੇ ਐਮ.ਐਲ. ਸਾਹਿਬਾਨ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਵੀ ਸਮੂਲੀਅਤ ਕਰਨਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚੜਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਮੂਹ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਜਿਹੜੀ ਡਿਊਟੀ ਉਨ੍ਹਾਂ ਨੂੰ ਸੌਂਪੀ ਗਈ ਹੈ। ਉਸ ਨੂੰ ਪੁਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਸਮੂਲੀਅਤ ਕਰਨ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਨੂੰ ਨਿਰਵਿਘਣ ਟਰੈਫਿਕ ਅਤੇ ਵਾਹਨਾਂ ਲਈ ਪਾਰਕਿੰਗ ਦੇ ਸੁਝੱਜੇ ਪ੍ਰਬੰਧ ਕਰਨ ਲਈ ਆਖਿਆ ਗਿਆ ਹੈ 

No comments: