Tuesday 23 May 2017

ਵਣ ਵਿਭਾਗ ਵਿੱਚ ਕੰਮ ਕਰਦੇ ਦਿਹਾੜੀਦਾਰ ਕਾਮਿਆਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇ: ਧਰਮਸੋਤ

By 121 News
Chandigarh 23rd May:- ਵਣ ਵਿਭਾਗ ਵਿੱਚ ਕੰਮ ਕਰਦੇ ਦਿਹਾੜੀਦਾਰ ਕਾਮਿਆਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ ਅਤੇ ਯੋਗ ਕਰਮਚਾਰਿਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਇਸ ਦੀ ਜਾਣਕਾਰੀ ਜੰਗਲਾਤ ਮੰਤਰੀ, ਪੰਜਾਬ ਸਾਧੂ ਸਿੰਘ ਧਰਮਸੋਤ ਨੇ ਵਣ ਭਵਨ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ, ਪੰਜਾਬ ਸਟੇਟ ਕਰਮਚਾਰੀ ਦਲ, ਫੌਰੈਸਟ ਐਸ.ਸੀ.ਬੀ.ਸੀ. ਇੰਮਲਾਇਜ ਵੈਲਫੇਅਰ ਐਸੋਸੀਏਸ਼ਨ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਡਬਲਿਊ ਡੀ ਮੁਲਾਜਮ ਜੰਥੇਬੰਦੀਆਂ ਦੇ ਆਗੂਆਂ ਨਾਲ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ 
ਜੰਗਲਾਤ ਮੰਤਰੀ ਪੰਜਾਬ ਨੇ ਇਸ ਮੌਕੇ ਪ੍ਰਧਾਨ ਮੁੱਖ ਵਣਪਾਲ ਕੁਲਦੀਪ ਕੁਮਾਰ ਨੂੰ ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਦੀਆਂ ਮੰਗਾਂ ਦੀ ਪੂਰਤੀ ਲਈ ਮੁੱਖ ਸਕੱਤਰ ਪੰਜਾਬ ਨਾਲ ਵਿਚਾਰ ਵਟਾਦਰਾਂ ਕਰਨ ਲਈ ਆਖਿਆ ਤਾਂ ਜੋ ਉਨ੍ਹਾਂ ਦੀਆਂ ਜਾਇਜ ਮੰਗਾਂ ਪੂਰੀਆਂ ਕੀਤੀਆਂ ਜਾ ਸਕਣ। ਉਨ੍ਹਾਂ ਇਸ ਮੌਕੇ ਦਿਹਾੜੀਦਾਰ ਕਾਮਿਆਂ ਦੀ ਸੀਨੀਅਰਤਾ ਸੂਚੀ ਜਾਰੀ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਉਨ੍ਹਾਂ ਇਸ ਮੌਕੇ ਕਾਮਿਆਂ ਨੂੰ ਸਮੇਂ ਸਿਰ ਤਨਖਾਹਾਂ ਦੇਣ ਅਤੇ ਕਾਮਿਆਂ ਦੀਆਂ ਤਨਖਾਹਾਂ ਨੂੰ ਆਨ ਲਾਇਨ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਜੰਗਲਾਤ ਮੰਤਰੀ ਪੰਜਾਬ ਨੇ ਇਸ ਮੌਕੇ ਵਣ ਵਿਭਾਗ ਵਿੱਚ ਕੰਮ ਕਰਦੇ ਕਾਮਿਆਂ ਸਬੰਧੀ ਵੱਖ ਵੱਖ ਜੰਥੇਬੰਦੀਆਂ ਦੇ ਆਗੂਆਂ ਨਾਲ ਖੁੱਲ ਕੇ ਵਿਚਾਰ ਵਟਾਦਰਾਂ ਕੀਤਾ। ਇਸ ਮੌਕੇ ਮੁਲਾਜਮ ਜੰਥੇਬੰਦੀਆਂ ਵੱਲੋਂ ਜੰਗਲਾਤ ਮੰਤਰੀ ਪੰਜਾਬ ਵੱਲੋਂ ਕਾਮਿਆਂ ਦੀਆਂ ਮੰਗਾਂ ਸਬੰਧੀ ਮੁਲਾਜਮ ਜੰਥੇਬੰਦੀਆਂ ਦੀ ਮੀਟਿੰਗ ਲਈ ਪਹਿਲ ਕਦਮੀ ਕਰਦਿਆਂ ਧੰਨਵਾਦ ਵੀ ਕੀਤਾ। ਇਸ ਤੋਂ ਪਹਿਲਾਂ ਕੁਲਦੀਪ ਕੁਮਾਰ ਪ੍ਰਧਾਨ ਮੁੱਖ ਵਣਪਾਲ ਪੰਜਾਬ ਨੇ ਜੰਗਲਾਤ ਮੰਤਰੀ ਪੰਜਾਬ ਦਾ ਵਣ ਭਵਨ ਵਿਖੇ ਪੁੱਜਣ ਤੇ ਜੀ ਆਇਆਂ ਆਖਿਆ। ਪੰਜਾਬ ਸਟੇਟ ਕਰਮਚਾਰੀ ਦਲ, ਪੰਜਾਬ  ਦੇ ਸੂਬਾ ਪ੍ਰਧਾਨ ਸ੍ਰ: ਹਰੀ ਸਿੰਘ ਟੌਹੜਾ ਅਤੇ ਹੋਰ ਆਗੂਆਂ ਨੇ ਜੰਗਲਾਤ ਮੰਤਰੀ ਪੰਜਾਬ ਨੂੰ ਗੁਲਦਸਤਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।  
ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਚੇਅਰਮੈਨ ਸੱਜਣ ਸਿੰਘ ਅਤੇ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਨੇ ਜੰਗਲਾਤ ਮੰਤਰੀ ਪੰਜਾਬ ਨੂੰ ਇਸ ਮੌਕੇ ਵਣ, ਜੰਗਲੀ ਜੀਵ ਅਤੇ ਪੰਜਾਬ ਰਾਜ ਵਣ ਵਿਕਾਸ ਨਿਗਮ ਵਿੱਚ ਕੰਮ ਕਰਦੇ ਦਿਹਾੜੀਦਾਰ ਅਤੇ ਠੇਕੇਦਾਰੀ ਪ੍ਰਣਾਲੀ ਰਾਂਹੀ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਅਤੇ 3 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਦਿਹਾੜੀਦਾਰ ਕਾਮਿਆਂ ਨੂੰ ਬਤੌਰ ਬੇਲਦਾਰ/ਹੈਲਪਰ ਲਈ ਨਿਯਮਤ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਦਿਹਾੜੀਦਾਰ ਵਰਕਰਾਂ ਨੂੰ ਕੰਮ ਤੋਂ ਨਾ ਹਟਾਉਣ ਤੇ ਤਨਖਾਹਾਂ ਸਮੇਂ ਸਿਰ ਦੇਣ ਦੀ ਮੰਗ ਵੀ ਕੀਤੀ। ਇਸ  ਮੌਕੇ ਪੰਜਾਬ ਸਟੇਟ ਕਰਮਚਾਰੀ ਦਲ, ਪੰਜਾਬ ਦੇ ਸੂਬਾ ਪ੍ਰਧਾਨ ਸ੍ਰ: ਹਰੀ ਸਿੰਘ ਟੌਹੜਾ ਨੇ  ਦਿਹਾੜੀਦਾਰ ਕਰਮਚਾਰੀਆਂ ਨੂੰ .ਐਸ.ਆਈ. ਦੀ ਸਹੂਲਤ ਦੇਣ ਦੀ ਮੰਗ ਵੀ ਕੀਤੀ ਅਤੇ ਜਿਹੜੇ ਦਿਹਾੜੀਦਾਰ ਕਾਮੇ ਸਵਰਗਵਾਸ ਹੋ ਜਾਂਦੇ ਹਨ। ਉਨ੍ਹਾਂ ਦੇ ਪਰਿਵਾਰਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਵਿਸ਼ੇਸ ਫੰਡ ਦੀ ਵਿਵਸਥਾ ਕਾਇਮ ਕਰਨ ਦੀ ਮੰਗ ਕੀਤੀ ਤਾਂ ਜੋ ਪਰਿਵਾਰਾਂ ਨੂੰ ਰਾਹਤ ਦਿੱਤੀ ਜਾ ਸਕੇ। ਜਿਹੜੇ ਦਿਹਾੜੀਦਾਰ ਕਰਮਚਾਰਿਆਂ ਦੀ 5 ਸਾਲ ਦੀ ਸੇਵਾ ਹੋ ਗਈ ਹੋਵੇ ਉਨ੍ਹਾਂ ਨੂੰ ਸੈਮੀ-ਸਿੱਖਿਅਤ ਸਕੇਲ ਦੇਣ ਅਤੇ ਵਣ ਵਿਕਾਸ ਨਿਗਮ ਦੇ ਕਰਮਚਾਰੀਆਂ ਲਈ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਵੀ ਕੀਤੀ


No comments: