Thursday 8 June 2017

ਬਾਰਵੀਂ ਜਮਾਤ 'ਚ ਅੱਵਲ ਰਹੇ ਵਿਦਿਆਰਥੀਆਂ ਨੂੰ ਵੰਡੇ ਪ੍ਰਸੰਸਾ ਪੱਤਰ

Tricitynews Reporter
Chandigarh 08th June:- ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਮਾਰਚ 2017 ਦੇ ਬਾਰਵੀਂ ਦੀ ਪ੍ਰੀਖਿਆ ਵਿੱਚ ਵੱਖ ਵੱਖ  ਗਰੁੱਪਾਂ ਵਿੱਚ ਸਿਖਿਆ ਦੇ ਖੇਤਰ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਂ ਰੋਸ਼ਨ ਕੀਤਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫਸਰ ਸੁਭਾਸ ਮਹਾਜਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ  ਵਿਖੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਵੱਲੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਮਿਸ਼ਨ ਪੁਸਤਕ ਤਹਿਤ ਬੱਚਿਆਂ ਨੂੰ ਕਿਤਾਬਾਂ ਵੰਡਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ ਇਸ ਮੌਕੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ 
 ਇਸ ਮੌਕੇ ਸੁਭਾਸ ਮਹਾਜਨ ਨੇ ਕਿਹਾ ਕਿ ਬੱਚਿਆਂ ਦੀ ਮਿਹਨਤ ਸਦਕਾ ਜਿੱਥੇ ਸਿੱਖਿਆ ਦੇ ਖੇਤਰ ਵਿੱਚ ਜ਼ਿਲ੍ਹੇ ਦਾ ਨਾਂਅ ਰੋਸ਼ਨ ਹੋਇਆ ਹੈ ਉੱਥੇ ਇਹ ਬੱਚੇ ਨਵੇਂ  ਨਵੇਂ ਬੱਚਿਆ ਲਈ ਪ੍ਰੇਰਨਾਂ ਸਰੋਤ ਬਨਣਗੇ। 
ਇਸ ਮੌਕੇ ਹਰਵਿੰਦਰ ਸਿੰਘ ਖਹਿਰਾ ਜ਼ਿਲ੍ਹਾ ਗਾਇੰਡੈਸ ਕੌਸਲਰ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਵਿੱਚ ਸਾਇੰਸ ਸਟੱਡੀ ਵਿੱਚੋਂ ਰੁਪਿੰਦਰ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਹਾਣਾ, ਆਸੂ ਗੁਪਤਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਕਮਰਸ ਗਰੁੱਪ ਵਿੱਚੋ ਸਿਮਰਦੀਪ ਕੌਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ, ਕਮਲਦੀਪ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਹਾਣਾ, ਆਰਟਸ ਗਰੁੱਪ ਵਿੱਚ ਅੰਜਲੀ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ, ਕਮਲਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਟਾ ਸਿੰਘ ਵਾਲਾ, ਵੋਕੇਸ਼ਨਲ ਗਰੁੱਪ ਵਿੱਚੋ ਅਮਨਦੀਪ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ,3ਬੀ1 ਅਤੇ ਨਰਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਨੂੜ, ਦੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦਿੱਤੇ ਗਏ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਇਸ ਤਰ੍ਹਾਂ ਦੀ ਕਾਰਜਗੁਜਾਰੀ ਨਾਲ ਮਾਪਿਆ ਅਤੇ ਅਧਿਆਪਕਾਂ ਦਾ ਸਿਰ ਮਾਣ ਨਾਲ ਉੱਚਾ ਹੁੰਦਾ ਹੈ।
ਜ਼ਿਲ੍ਹਾ ਸਿੱਖਿਆ ਅਫਸਰ ਸੁਭਾਸ ਮਹਾਜਨ ਨੇ ਬੱਚਿਆਂ ਨੂੰ ਸਨਮਾਨ ਪੱਤਰ ਅਤੇ ਕਿਤਾਬਾਂ ਦੇਣ ਲਈ ਡਿਪਟੀ ਕਮਿਸ਼ਨਰ ਦਾ ਵਿਸੇਸ਼ ਤੌਰ ਤੇ ਧੰਨਵਾਦ ਕੀਤਾ

No comments: