Wednesday 5 July 2017

ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਦੁੱਧ ਤੇ ਸੈਂਪਲ ਕੀਤੇ ਟੈਸਟ

By Tricitynews Reporter
Chandigarh 05th July:- ਪੰਜਾਬ ਸਰਕਾਰ ਵੱਲੋਂ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਅਤੇ ਮਨੁੱਖੀ ਸਿਹਤ ਲਈ ਇਸਦਾ ਮਹੱਤਵ ਤੇ ਦੁੱਧ ਵਿੱਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦੇਣ ਲਈ ਐਸ..ਐਸ. ਨਗਰ ਦੇ ਸੈਕਟਰ 74 ਵਿਖੇ ਦੁੱਧ ਖਪਤ ਜਾਗਰੂਕਤਾ ਮੁਹਿੰਮ ਤਹਿਤ ਦੁੱਧ ਪਰਖ ਕੈਂਪ ਦਾ ਆਯੋਜਨ ਕੀਤਾ ਗਿਆ
ਡਿਪਟੀ ਡਾਇਰੈਕਟਰ ਡੇਅਰੀ ਕੁਲਦੀਪ ਸਿੰਘ ਜੱਸੋਵਾਲ ਦੀ ਦੇਖ ਰੇਖ ਹੇਠ ਲਗਾਏ ਗਏ ਦੁੱਧ ਪਰਖ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਏ ਜਾ ਰਹੇ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਐਸ..ਐਸ. ਨਗਰ, ਸੈਕਟਰ 74 ਵਿਖੇ ਮੋਬਾਇਲ ਲੈਬੋਰਾਟਰੀ ਰਾਂਹੀ ਦੁੱਧ ਦੇ 44 ਸੈਂਪਲ ਚੈਕ ਕੀਤੇ ਗਏ ਜਿਨ੍ਹਾਂ ਵਿੱਚੋ 27 ਨਮੂਨੇ ਮਿਆਰਾਂ ਅਨੁਸਾਰ ਪਾਏ ਗਏ ਅਤੇ ਬਾਕੀ 17 ਨਮੂਨਿਆਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ ਜਿਸਦੀ ਮਿਕਦਾਰ 12 ਤੋਂ 27 ਪ੍ਰਤੀਸ਼ਤ ਤੱਕ ਸੀ। ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀਂ ਪਾਏ ਗਏ।
ਡੇਅਰੀ ਟੈਕਨੋਲੋਜਿਸਟ ਦਰਸ਼ਨ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੇ ਨਮੂਨੇ ਟੈਸਟ ਕਰਨ ਉਪਰੰਤ ਨਤੀਜੇ ਲਿਖਤੀ ਰੂਪ ਵਿੱਚ ਮੌਕੇ ਤੇ ਹੀ ਮੁਫਤ ਦਿੱਤੇ ਗਏ ਡੇਅਰੀ ਟੈਕਨੋਲੋਜਿਸਟ ਨੇ ਦੱਸਿਆ ਕਿ ਹੁਣ ਸਾਰੇ ਵਿਭਾਗੀ ਦਫਤਰਾਂ ਵਿੱਚ ਵੀ ਦੁੱਧ ਦੀ ਪਰਖ ਮੁਫਤ ਕਰਵਾਈ ਜਾ ਸਕਦੀ ਹੈ ਕਿਸੇ ਵੀ ਥਾਂ ਤੇ ਜੇਕਰ ਅਜਿਹਾ ਕੈਂਪ ਆਯੋਜਿਤ ਕਰਵਾਉਣ ਹੋਵੇ ਤਾਂ ਵਿਭਾਗ ਦੇ ਜ਼ਿਲ੍ਹਾਂ ਪੱਧਰੀ ਦਫਤਰ ਜਾਂ ਹੈਲਪ ਲਾਇਨ ਨੰਬਰ 0172-2217020 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੁੱਖ ਮੰਤਵ ਦੁੱਧ ਖਪਤਕਾਰਾਂ ਨੂੰ ਉਨ੍ਹਾਂ ਵੱਲੋਂ ਖਰੀਦੇ ਦੁੱਧ ਵਿੱਚ ਮੌਜੂਦ ਤੱਤਾਂ ਬਾਰੇ ਜਾਣਕਾਰੀ ਦੇਣਾ ਹੈ ਅਤੇ ਜਾਗਰੂਕ ਖਪਤਕਾਰ ਹੀ ਦੁੱਧ ਵਿੱਚ ਮਿਲਾਵਟ ਦੀ ਸੰਭਾਵਨਾਵਾਂ ਨੂੰ ਖਤਮ ਕਰ ਸਕਦੇ ਹਨ। ਇਸ ਮੌਕੇ ਯੁਵਰਾਜ ਸਿੰਘ ਪ੍ਰਧਾਨ ਵੈਲਫੇਅਰ ਸੁਸਾਇਟੀ, ਸੀਤਲ ਸਿੰਘ ਬਰਾੜ, ਕਮਲਜੀਤ ਸਿੰਘ, ਸਰਬਜੀਤ ਸਿੰਘ, ਅਜੈ ਸ਼ਰਮਾਂ, ਗੁਰਰਾਜ ਸਿੰਘ, ਜਸਵੰਤ ਸਿੰਘ, ਸੋਹਣ ਸਿੰਘ, ਗਫੂਰ ਖਾਨ, ਡੇਅਰੀ ਇੰਸਪੈਕਟਰ ਸੇਵਾ ਸਿੰਘ, ਕਸ਼ਮੀਰ ਸਿੰਘ, ਹਰਦੇਵ ਸਿੰਘ ਅਤੇ ਬਲਜਿੰਦਰ ਸਿੰਘ ਸਮੇਤ ਹੋਰ ਦੁੱਧ ਖਪਤਕਾਰ ਵੀ ਮੌਜੂਦ ਸਨ

No comments: