Thursday, 1 September 2016

ਨਾਗਰਿਕਾਂ ਨੂੰ ਆਪਣੇ ਅਧਿਕਾਰਾਂ ਅਤੇ ਫਰਜ਼ਾਂ ਤੋਂ ਜਾਣੂ ਹੋਣਾ ਲਾਜ਼ਮੀ:ਮੋਨਿਕਾ ਲਾਂਬਾ

By Tricitynews Reporter
Chandigarh 01st September:- ਅਜੋਕੇ ਸਮੇਂ ਵਿੱਚ ਇਹ ਬਹੁਤ ਹੀ ਜ਼ਰੂਰੀ ਹੋ ਗਿਆ ਹੈ ਕਿ ਹਰੇਕ ਨਾਗਰਿਕ ਆਪਣੇ ਹੱਕਾਂ ਅਤੇ ਫਰਜ਼ਾਂ ਬਾਰੇ ਜਾਣੂ ਹੋਵੇ ਇਸ ਮੰਤਵ ਨੂੰ ਮੱਦੇ ਨਜ਼ਰ ਰੱਖਦੇ ਹੋਏ ਸ਼੍ਰੀਮਤੀ ਮੋਨਿਕਾ ਲਾਂਬਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ..ਐਸ. ਨਗਰ ਅਤੇ ਮਧੂ ਰਾਣੀ, ਪੈਰਾਲੀਗਲ ਵਲੰਟੀਅਰ ਵੱਲੋਂ ਜੈਮ ਪਬਲਿਕ ਸਕੂਲ, ਜਿਲ੍ਹਾ ਐਸ..ਐਸ. ਨਗਰ ਵਿੱਖੇ ਕਾਨੂੰਨੀ ਸਾਖਰਤਾ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਮੋਨਿਕਾ ਲਾਂਬਾ ਚੀਫ ਜੂਡੀਸ਼ੀਅਲ ਮੈਜੀਸਟ੍ਰੇਟ-ਕੱਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ..ਐਸ. ਨਗਰ ਵੱਲੋਂ ਸੈਮੀਨਾਰ ਦੀ ਅਗਵਾਈ ਕੀਤੀ ਗਈ ਅਤੇ ਵਿਦਿਆਰਥੀ ਵਰਗ ਨੂੰ ਸੰਬੋਧਨ ਕਰਦੇ ਹੋਏ ਮੌਲਿਕ ਅਧਿਕਾਰਾਂ ਅਤੇ ਫਰਜ਼ਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਵਿਕਟਿਮ ਕੰਪਨਸੈਸਨ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਦੇ ਨਾਲ ਇਹ ਵੀ ਦੱਸਿਆ ਗਿਆ ਕਿ ਅਜਿਹਾ ਵਿਅਕਤੀ ਜਿਸਦੀ ਸਲਾਨਾ ਆਮਦਨ 1,50,000/- ਰੁਪਏ ਤੋਂ ਵੱਧ ਨਾ ਹੋਵੇ, ਕਾਨੂੰਨੀ ਸਹਾਇਤਾ ਲੈਣ ਦਾ ਹੱਕਦਾਰ ਹੈ ਕਾਨੂੰਨੀ ਸਹਾਇਤਾ ਵਿੱਚ ਵਕੀਲ ਦੀ ਫੀਸ, ਅਦਾਲਤੀ ਖਰਚਿਆਂ ਦੀ ਅਦਾਇਗੀ ਕੀਤੀ ਜਾਂਦੀ ਹੈ, ਇਹ ਸਹਾਇਤਾ ਇਸ ਮੰਤਵ ਨਾਲ ਮੁਹੱਈਆ ਕਰਵਾਈ ਜਾਂਦੀ ਹੈ, ਤਾਂ ਜੋ ਹਰੇਕ ਲੋੜਵੰਦ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਮਿਲ ਸਕੇ ਸ਼੍ਰੀਮਤੀ ਮੋਨਿਕਾ ਲਾਂਬਾ ਵੱਲੋਂ ਅੱਗੇ ਇਹ ਵੀ ਦੱਸਿਆ ਗਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ
ਇਸ ਮੌਕੇ ਵਿਦਿਆਰਥੀ ਵਰਗ ਨੂੰ ਮਹਿਕਮੇ ਦੀਆਂ ਸਕੀਮਾਂ ਬਾਰੇ ਪ੍ਰਚਾਰ ਸਮੱਗਰੀ ਵੰਡੀ ਗਈ ਸਕੂਲ ਦੀ ਮੁੱਖ ਅਧਿਆਪਕਾ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੀ ਜਾਣਕਾਰੀ ਦੇਣ ਲਈ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ..ਐਸ. ਨਗਰ ਦਾ ਧੰਨਵਾਦ ਕੀਤਾ ਗਿਆ


No comments: