Thursday 1 September 2016

ਨਗਰ ਨਿਗਮ ਸਵੱਛ ਭਾਰਤ ਮਿਸ਼ਨ ਤਹਿਤ ਸਫਾਈ ਪੰਦਰਵਾੜਾ ਸ਼ੁਰੂ ਕਰੇਗਾ:ਨਰੇਸ਼ ਬੱਤਾ

By 121 News

Chandigarh 01st September:-  ਨਗਰ ਨਿਗਮ ਐਸ..ਐਸ ਨਗਰ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਸਫਾਈ ਪੰਦਰਵਾੜਾ ਮਨਾਇਆ ਜਾਵੇਗਾ ਜਿਸ ਤਹਿਤ ਸ਼ਹਿਰ ਦੇ ਸਕੂਲਾਂ ਦੀ ਸਫਾਈ ਕਰਵਾਈ ਜਾਵੇਗੀ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਨਰੇਸ਼ ਬੱਤਾ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਥੀਮੈਟਿਕਲ ਕਲੀਨੈਸ ਅਭਿਆਨ 15 ਸਤੰਬਰ ਤੱਕ ਜਾਰੀ ਰੱਖਿਆ ਜਾਵੇਗਾ  ਜਿਸ ਤਹਿਤ ਸ਼ਹਿਰ ਦੇ ਵੱਖ ਵੱਖ ਸਕੂਲਾਂ ਦੀ ਸਫਾਈ ਕਰਵਾਈ ਜਾਵੇਗੀ ਅਤੇ ਇਸ ਅਭਿਆਨ ਤਹਿਤ ਸਕੂਲੀ ਵਿਦਿਆਰਥੀਆਂ ਦੇ ਨਾਲ ਉਨਾ੍ਹਂ ਦੇ ਮਾਤਾ ਪਿਤਾ ਦਾ ਵੀ ਸਹਿਯੋਗ ਲਿਆ ਜਾਵੇਗਾ ਤਾਂ ਜੋ ਇਹ ਅਭਿਆਨ ਸਫਲਤਾ ਪੂਰਵਕ ਨੇਪਰੇ ਚੜ੍ਹ ਸਕੇ ਇਸ ਸਬੰਧੀ ਨਗਰ ਨਿਗਮ  ਦੇ ਸ਼ੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜਿਹੜੇ ਕਿ ਆਪੋ ਆਪਣੇ ਇਲਾਕੇ ਵਿਚ ਪੈਂਦੇ ਸਕੂਲਾਂ ਵਿਚ ਨਿੱਜੀ ਪੱਧਰ ਤੇ ਜਾ ਕੇ ਵਿਦਿਆਰਥੀਆਂ ਨੂੰ ਸਾਫ-ਸਫਾਈ ਅਤੇ ਵਾਤਾਵਰਣ ਦੀ ਸਵੱਛਤਾ ਲਈ ਵੀ ਪ੍ਰੇਰਿਤ ਕਰਨਗੇ  


 

No comments: