Friday 23 September 2016

ਮੇਅਰ ਨਗਰ ਨਿਗਮ ਅਤੇ ਕਮਿਸ਼ਨਰ ਵੱਲੋਂ ਸ਼ਹਿਰ ਵਾਸੀਆਂ ਨੂੰ ਡੇਂਗੂ ਬੁਖਾਰ ਨੂੰ ਰੋਕਣ ਲਈ ਸਹਿਯੋਗ ਦੇਣ ਦੀ ਅਪੀਲ

By Tricitynews Reporter
Chandigarh 23rd September:- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਿਗਮ ਦੇ ਮੇਅਰ  ਕੁਲਵੰਤ ਸਿੰਘ ਅਤੇ ਨਗਰ ਨਿਗਮ ਦੇ ਕਮਿਸ਼ਨਰ ਰਾਜੇਸ ਧੀਮਾਨ ਵੱਲੋਂ ਸ਼ਹਿਰ ਵਾਸੀਆਂ ਨੂੰ ਡੇਂਗੂ ਬੁਖਾਰ ਨੂੰ ਰੋਕਣ ਲਈ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਸ਼ਹਿਰ ਵਾਸੀਆਂ ਨੂੰ ਸ਼ਹਿਰ ਦੀ ਸਫਾਈ ਵਿੱਚ ਵੀ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ 
ਇਥੇ ਇਹ ਵਰਣਨਯੋਗ ਹੈ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਲਗਾਤਾਰ ਫੋਗਿੰਗ ਦੇ ਨਾਲ-ਨਾਲ ਮੁਨਿਆਦੀ ਕਰਵਾਕੇ  ਸ਼ਹਿਰ ਵਾਸੀਆਂ ਨੂੰ ਡੇਂਗੂ ਸਬੰਧੀ ਅਤੇ ਇਸ ਤੋਂ ਬਚਾਓ ਲਈ ਵਰਤੀ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਮੇਅਰ ਨਗਰ ਨਿਗਮ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ/ਦੁਕਾਨਾਂ/ ਫੈਕਟਰੀਆਂ ਆਦਿ ਦੀ ਛੱਤ ਤੇ ਲੱਗੀਆਂ ਪਾਣੀ ਦੀ ਟੈਂਕੀਆਂ ਢੱਕ ਕੇ ਰੱਖਣ, ਕੱਪੜੇ ਅਜਿਹੇ ਪਹਿਨੋ ਕਿ ਸਰੀਰ ਪੁਰੀ ਢੱਕਿਆਂ ਹੋਵੇ, ਟਾਇਰਾਂ, ਵਾਧੂ ਪਏ ਵਰਤਨਾਂ, ਗਮਲਿਆਂ, ਡਰੰਮਾਂ ਆਦਿ ਵਿੱਚ ਪਾਣੀ ਇਕੱਠਾਂ ਨਾ ਹੋਣ ਦਿੱਤਾ ਜਾਵੇ, ਕੂਲਰਾਂ ਦਾ ਪਾਣੀ ਘੱਟੋ ਘੱਟ ਹਰ ਹਫਤੇ ਕੱਢ ਕੇ ਉਸ ਦੀ ਸਫਾਈ ਕੀਤੀ ਜਾਵੇ, ਆਪਣਾ ਆਲਾ ਦੁਆਲਾ ਸਾਫ ਰੱਖਿਆ ਜਾਵੇ ਜੇਕਰ ਪਾਣੀ ਇਕੱਠਾ ਹੋਇਆ ਪਿਆ ਹੈ ਤਾਂ ਉਸ ਤੇ ਕਾਲਾ ਤੇਲ ਪਾਓ ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਫਲਾਉਣ ਵਾਲੇ ਮੱਛਰ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦੇ ਹਨ। ਡੇਂਗੂ ਦਾ ਮੱਛਰ ਦਿਨ ਸਮੇਂ ਕੱਟਦਾ ਹੈ ਅਤੇ ਡੇਂਗੂ ਬੁਖਾਰ ਇਕ ਕਿਸਮ ਦਾ ਬੈਰਲ ਬੁਖਾਰ ਹੈ ਜੋ ਏਡੀਜ਼ਅਜੈਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। 
ਨਗਰ ਨਿਗਮ ਦੇ ਕਮਿਸ਼ਨਰ ਰਾਜੇਸ ਧੀਮਾਨ ਨੇ ਦੱਸਿਆ ਕਿ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਚੈਕਿੰਗ ਦੌਰਾਨ ਜੇਕਰ ਕੁਲਰਾਂ, ਟੈਰਾਂ , ਗਮਲਿਆਂ ਆਦਿ ਵਿਚ ਲਾਰਵਾ ਪਾਇਆ ਜਾਂਦਾ ਹੈ ਤਾਂ ਚਲਾਨ ਕੀਤੇ ਜਾਣਗੇ। ਉਨਾ੍ਹਂ ਕਿਹਾ ਕਿ ਜਦੋਂ ਫੌਗਿੰਗ ਕਰਵਾਈ ਜਾਂਦੀ ਹੈ ਤਾਂ ਸ਼ਹਿਰ ਨਿਵਾਸੀਆਂ ਨੂੰ ਆਪਣੇ ਘਰਾਂ, ਦੁਕਾਨਾਂ ਆਦਿ ਦਰਵਾਜ਼ੇ ਅਤੇ ਖਿੜਕੀਆਂ ਖੁਲੀਆਂ ਰੱਖਣੀਆਂ ਚਾਹੀਦੀਆਂ ਹਨ ਤਾਂ ਜੋ ਮੱਛਰਾਂ ਦਾ ਖਾਤਮਾ ਹੋ ਸਕੇ 


No comments: