Friday 21 October 2016

ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਕੀਤੀਆਂ ਸਰਧਾਂਜ਼ਲੀਆਂ ਭੇਂਟ:ਜਿਲ੍ਹੇ ਚ ਰਹਿ ਰਹੇ ਸ਼ਹੀਦਾਂ ਦੇ 36 ਪਰਿਵਾਰਾਂ ਨੂੰ ਕੀਤਾ ਸਨਮਾਨਿਤ

By Tricitynews Reporter
Chandigarh 21st October:- ਪੰਜਾਬ ਪੁਲਿਸ ਦੇ ਉਹਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ ਜਿਹਨਾਂ ਨੇ ਰਾਜ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਅਤੇ ਦੇਸ਼ ਦੀ ਏਕਤਾ ਅਤੇ ਆਖੰਡਤਾ ਨੂੰ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ  ਜਿਲ੍ਹਾ ਪੁਲਿਸ ਮੁੱਖੀ  ਗੁਰਪ੍ਰੀਤ ਸਿੰਘ ਭੁੱਲਰ ਨੇ  ਮਟੌਰ ਥਾਣੇ ਵਿਖੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸਰਧਾਂਜ਼ਲੀਆਂ ਭੇਂਟ ਕਰਨ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ ਇਸ ਸਮਾਗਮ ਵਿੱਚ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ, ਕਰਮਚਾਰੀ, ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸੇਵਾਮੁਕਤ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਪੁਲਿਸ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਿਲ ਹੋਏ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਡੀ. ਐਸ.ਪੀ. (ਟ੍ਰੈਫਿਕ) ਅਮਰੋਜ਼ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਹੀਦੀ ਯਾਦਗਾਰੀ ਪਰੇਡ ਦਾ ਆਯੋਜਨ ਕੀਤਾ ਅਤੇ ਸ਼ਹੀਦਾਂ ਨੂੰ ਹਥਿਆਰ ਪੁੱਠੇ ਕਰਕੇ ਸਲਾਮੀ ਵੀ ਦਿੱਤੀ 
ਜਿਲ੍ਹਾ ਪੁਲਿਸ ਮੁੱਖੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਮਾਣਮੱਤਾ ਇਤਿਹਾਸ ਹੈ ਜਿਥੇ ਇਸ ਨੇ ਸੂਬੇ ਵਿਚ ਅੱਤਵਾਦ ਨੂੰ ਖਤਮ ਕਰਨ ਲਈ ਆਪਣੀ ਪੂਰੀ ਵਾਹ ਲਾ ਕੇ ਰਾਜ ਦੇ ਲੋਕਾਂ ਨੂੰ ਸਥਾਈ ਸ਼ਾਂਤੀ ਪੈਦਾ ਕਰਕੇ ਦਿੱਤੀ ਉਥੇ ਦੇਸ਼ ਵਿਰੋਧੀ ਤਾਕਤਾਂ ਦਾ ਹਮੇਸ਼ਾਂ ਡਟਕੇ ਮੁਕਾਬਲਾ ਵੀ ਕੀਤਾ ਅਤੇ ਬਹੁਤ ਸਾਰੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ  ਦੇਸ਼ ਵਿਰੋਧੀ ਤਾਕਤਾਂ ਦਾ ਮੁਕਾਬਲਾ ਕਰਨ ਲਈ ਆਪਣੀਆਂ ਸ਼ਹਾਦਤਾ ਵੀ  ਦੇਣੀਆਂ ਪਈਆਂ ਉਨਾ੍ ਇਸ ਮੌਕੇ ਪਿਛਲੇ ਸਾਲ ਸਮੁੱਚੇ ਦੇਸ਼ ਦੀਆਂ ਵੱਖ-ਵੱਖ ਰਾਜਾਂ ਦੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ 473 ਅਫ਼ਸਰਾਂ ਤੇ ਜਵਾਨਾਂ ਸਮੇਤ ਆਪਣੀ ਡਿਊਟੀ ਨਿਭਾਉਂਦੇ ਦੇਸ ਦੀ ਏਕਤਾ ਅਤੇ ਅੰਖਡਤਾ ਨੂੰ ਕਾਇਮ ਰੱਖਣ ਲਈ ਸ਼ਹੀਦੀਆਂ ਪ੍ਰਾਪਤ  ਕਰਨ ਵਾਲਿਆਂ ਨੂੰ ਆਪਣੀ ਭਾਵ ਭਿੰਨੀ ਸਰਧਾਂਜ਼ਲੀ ਭੇਂਟ ਕੀਤੀ   ਉਨਾ੍ਹਂ ਇਸ ਮੌਕੇ ਜ਼ਿਲ੍ਹੇ ' ਰਹਿ ਰਹੇ ਸਹੀਦਾਂ ਦੇ ਪਰਿਵਾਰਾਂ ਨੂੰ ਆਖਿਆ ਕਿ ਇਹ ਪਰਿਵਾਰ ਸਾਡੇ ਆਪਣੇ ਪਰਿਵਾਰ ਹਨ ਅਤੇ ਇਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜ਼ਿਲ੍ਹਾ ਪੁਲਿਸ ਉਨ੍ਹਾਂ ਦੀ ਭਲਾਈ ਲਈ ਪੁਰੀ ਤਰ੍ਹਾਂ ਬਚਨਵੱਧ ਹੈ। ਉਨ੍ਹਾਂ ਇਸ ਮੌਕੇ ਸਹੀਦਾਂ ਦੇ ਪਰਿਵਾਰਾਂ ਨੁ ਵਿਸ਼ੇਸ ਤੌਰ ਤੇ ਸਨਮਾਨਿਤ ਵੀ ਕੀਤਾ। ਜ਼ਿਲ੍ਹਾ ਪੁਲਿਸ ਮੁਖੀ ਨੇ ਇਸ ਮੋਕੇ ਸਹੀਦਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਵੀ ਸੁਣੀਆ ਅਤੇ ਉਨ੍ਹਾਂ ਦੇ ਫੋਰੀ ਹੱਲ ਲਈ ਨਿਰਦੇਸ਼ ਦਿੱਤੇ। 
ਇਸ ਤੋਂ ਪਹਿਲਾ ਐਸ.ਪੀ. (ਸਕਿਊਰਟੀ ਐਂਡ ਟ੍ਰੈਫਿਕ ) ਹਰਬੀਰ ਸਿੰਘ ਅਟਵਾਲ ਨੇ ਪਿਛਲੇ ਸਾਲ ਦੇਸ਼ ' ਵੱਖ ਵੱਖ ਰਾਜਾਂ ਦੀ ਪੁਲਿਸ ਅਤੇ  ਅਰਧ ਸੈਨਿਕ ਬਲਾਂ ਦੇ ਦੇਸ ਦੀ ਏਕਤਾ ਅਤੇ ਅੰਖਡਤਾ ਲਈ ਸ਼ਹੀਦ ਹੋਏ 473  ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਪੜ੍ਹ ਕੇ ਉਨ੍ਹਾਂ ਨੂੰ ਭਾਵ ਭਿੰਨੀ ਸ਼ਰਧਾਜਲੀ ਭੇਟ ਕੀਤੀ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ਹੀਦਾਂ ਨੂੰ ਰੀਥਾਂ ਰੱਖਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਉਪਰੰਤ ਐਸ.ਪੀ. (ਹੈੱਡਕੁਆਟਰ) ਜਗਜੀਤ ਸਿੰਘ ਜੱਲਾ, ਐਸ.ਪੀ. (ਡੀ) ਜੀ. ਐਸ. ਗਰੇਵਾਲ, ਐਸ.ਪੀ. (ਸਰਕਲ) ਡੇਰਾਬੱਸੀ ਅਰਸ਼ਦੀਪ ਸਿੰਘ  ਸਮੇਤ ਜ਼ਿਲ੍ਹੇ ਦੇ ਸਮੂਹ ਡੀ.ਐਸ.ਪੀਜ਼, ਥਾਣਾ ਮੁੱਖੀਆਂ, ਪੁਲਿਸ ਦੇ ਹੋਰਨਾਂ ਅਧਿਕਾਰੀਆਂ, ਜਵਾਨਾਂ ਅਤੇ  ਸਾਬਕਾ ਪੁਲਿਸ ਦੇ ਅਧਿਕਾਰੀ ਸਮੇਤ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਰੀਥਾਂ ਰੱਖਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ 



No comments: