Saturday, 12 November 2016

ਜ਼ਿਲ੍ਹਾ ਪੱਧਰੀ ਪਸ਼ੂ ਧਨ ਮੇਲਾ ਅਤੇ ਦੁੱਧ ਚੁਆਈ ਮੁਕਾਬਲੇ ਚੱਪੜਚਿੜੀ ਵਿਖੇ 15 ਅਤੇ 16 ਨਵੰਬਰ ਨੂੰ:ਮਾਂਗਟ

By Tricitynews Reporter
Chandigarh 12th November:- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇੜੇ ਪੈਂਦੇ ਇਤਿਹਾਸਕ ਪਿੰਡ ਚੱਪੜਚਿੜੀ, ਨੇੜੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਵਿਖੇ 15 ਅਤੇ 16 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਪਸ਼ੂ ਧਨ ਮੇਲਾ ਅਤੇ ਦੁੱਧ ਚੁਆਈ ਮੁਕਾਬਲੇ ਕਰਵਾਏ ਜਾਣਗੇ ਇਸ ਗੱਲ ਦੀ ਜਾਣਕਾਰੀ ਦਿੰਦਿਆ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡੀ.ਐਸ ਮਾਂਗਟ ਨੇ ਦੱਸਿਆ ਕਿ ਇਸ ਮੇਲੇ ਦਾ ਉਦਘਾਟਨ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਅਨੁਸੂਚਿਤ ਜਾਤੀਆਂ ਭਲਾਈ ਬਾਰੇ ਮੰਤਰੀ ਪੰਜਾਬ ਗੁਲਜਾਰ ਸਿੰਘ ਰਣੀਕੇ ਕਰਨਗੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਵਿੱਚ ਪਸ਼ੂਆਂ ਦੇ ਨਸਲੀ ਮੁਕਾਬਲਿਆਂ ਤੋ ਇਲਾਵਾ ਗਾਂਵਾ , ਮੱਝਾਂ ਅਤੇ ਬੱਕਰੀਆਂ ਦੇ ਦੁੱਧ ਚੁਆਈ ਮੁਕਾਬਲੇ ਵੀ ਕਰਵਾਏ ਜਾਣਗੇ  ਇਸ ਦੋ ਰੋਜ਼ਾ ਮੇਲੇ ਦੌਰਾਨ ਖੇਤੀਬਾੜੀ ਅਤੇ ਪਸ਼ੂਆਂ ਤੇ ਅਧਾਰਤ ਪਰਦਰਸ਼ਨੀ ਵੀ ਲਗਾਈ ਜਾਵੇਗੀ

No comments: