Tuesday 15 November 2016

ਪਸ਼ੂ ਧੰਨ ਦਾ ਪੰਜਾਬ ਦੀ ਆਰਥਿਕਤਾ ਵਿੱਚ ਬਹੁਤ ਵੱਡਾ ਯੋਗਦਾਨ:ਸ਼ਰਮਾ



By Tricitynews Reporter
Chandigarh 15th November:- ਪਸ਼ੂਧਨ ਦਾ ਪੰਜਾਬ ਦੀ ਆਰਥਿਕਤਾ ਵਿੱਚ ਬਹੁਤ ਵੱਡਾ ਯੋਗਦਾਨ ਹੈ ਪੰਜਾਬ ਇਸ ਸਮੇਂ ਗਾਵਾਂ, ਮੱਝਾਂ ਅਤੇ ਬੱਕਰੀਆਂ ਵਿਚ ਪ੍ਰਤੀ ਦਿਨ ਦੁੱਧ ਦੀ ਪੈਦਾਵਾਰ ਵਿਚ ਪਹਿਲੇ ਨੰਬਰ ਤੇ ਹੈ ਅਤੇ ਰਾਜ ਵਿਚ ਪ੍ਰਤੀ ਵਿਆਕਤੀ ਦੁੱਧ ਦੀ ੳਪਲੱਭਧ 993 ਗ੍ਰਾਮ ਹੈ ਜਿਹੜੀ ਕਿ ਦੇਸ਼ ਦੀ ਔਸਤ ਨਾਲੋਂ ਤਿੰਨ ਗੁਣਾ ਵੱਧ ਹੈ ਇਨਾ੍ਹਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਡੇਰਾਬਸੀ ਐਨ.ਕੇ ਸ਼ਰਮਾ ਨੇ ਨੇੜਲੇ ਇਤਿਹਾਸਕ ਪਿੰਡ ਚੱਪੜਚਿੜੀ ਵਿਖੇ ਦੋ-ਰੋਜ਼ਾਂ ਜ਼ਿਲ੍ਹਾ ਪੱਧਰੀ ਪਸ਼ੂ ਧੰਨ ਮੇਲਾ ਅਤੇ ਦੁੱਧ ਚੁਆਈ ਮੁਕਾਬਲਿਆਂ ਦਾ ਉਦਘਾਟਨ ਕਰਨ ਉਪਰੰਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ 
ਐਨ.ਕੇ ਸ਼ਰਮਾ ਨੇ ਕਿਹਾ ਕਿ ਸਾਡੀਆਂ ਰਿਵਾਇਤੀ ਫਸਲਾਂ ਕਣਕ ਅਤੇ ਝੋਨਾ ਹੁਣ ਲਾਹੇਵੰਦ ਨਹੀਂ ਰਹੀਆਂ ਜਿਸ ਕਾਰਨ ਰਾਜ ਦੇ ਕਿਸਾਨਾਂ ਨੂੰ ਆਰਥਿਕ ਬੋਝ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਰਿਵਾਇਤੀ ਫਸਲਾਂ ਦੀ ਬਜਾਏ ਖੇਤੀਬਾੜੀ ਨਾਲ ਸਬੰਧਤ ਸਹਾਇਕ ਧੰਦੇ ਅਤੇ ਫਸਲੀ ਵਿਭਿੰਨਤਾ ਅਪਣਾਉਣੀ ਚਾਹੀਦੀ ਹੈ ਜਿਸ ਨਾਲ ਉਹ ਘੱਟ ਖਰਚ ਕਰਕੇ ਵੱਧ ਆਮਦਨ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਅਰੀ ਤੇ ਹੋਰ ਖੇਤੀਬਾੜੀ ਸਹਾਇਕ ਧੰਦਿਆਂ ਨੂੰ ਉਭਾਰਨ ਲਈ ਵੱਡੀ ਪੱਧਰ ਤੇ ਲਾਹੇਵੰਦ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਸਹਾਇਕ ਧੰਦਿਆਂ ਲਈਸਬਡਿੀ ਵੀ ਉਪਲੱਬਧ ਕਰਵਾਈ ਗਈ ਹੈ ਉਨ੍ਹਾਂ ਕਿਹਾ ਕਿ ਪੋਲੀ ਹਾਊਸ ਬਣਾਉਣ ਤੇ ਕਿਸਾਨਾਂ ਨੂੰ ਸਬਜ਼ੀਆਂ ਆਦਿ ਲਗਾਉਣ ਲਈ 50 ਫੀਸਦੀ ਸਬ ਸਿਡੀ ਦਿੱਤੀ ਜਾਂਦੀ ਹੈ। ਉਨਾ੍ਹਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਹਰ ਸਾਲ ਪਸ਼ੂਧਨ ਮੇਲੇ ਕਰਵਾਉਣ ਨਾਲ ਪਸ਼ੂ ਪਾਲਕਾਂ ਦਾ ਉਤਸ਼ਾਹ ਵਧਿਆ ਹੈ ਅਤੇ ਉਨਾ੍ਹਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਹੋਈ ਹੈ। ਉਨਾ੍ਹਂ ਇਸ ਮੌਕੇ ਦੱਸਿਆ ਕਿ ਪਸ਼ੂ ਮੇਲੇ ਦੇ ਜੇਤੂਆਂ ਨੂੰ 09 ਲੱਖ ਰੁਪਏ ਦੀ ਨਗਦ ਰਾਸ਼ੀ ਇਨਾਮ ਵਜੋਂ ਵੰਡੀ ਜਾਵੇਗੀ। ਸ੍ਰੀ ਸ਼ਰਮਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਜਿਸ ਮਕਸਦ ਲਈ ਪੰਜਾਬ ਸਰਕਾਰ ਵੱਲੋਂ ਪਸ਼ੂ ਮੇਲੇ ਸ਼ੁਰੂ ਕੀਤੇ ਗਏ ਸਨ ਉਹ  ਟੀਚੇ ਬਹੁਤ ਹੱਦ ਤੱਕ ਪ੍ਰਾਪਤ ਕਰ ਲਏ ਗਏ ਹਨ ਉਨਾ੍ਹਂ ਕਿਹਾ ਕਿ ਰਾਜ ਵਿਚ ਪਸ਼ੂਆਂ ਦੀ ਨਸਲ ਸੁਧਾਰ ਲਈ ਸਿਮਨਬੈਂਕ ਸਥਾਪਤ ਕੀਤੇ ਗਏ ਹਨ ਅਤੇ ਨਸਲ ਸੁਧਾਰ ਹੋਣ ਨਾਲ ਰਾਜ ਵਿਚ ਜਿਥੇ ਦੁੱਧ ਦਾ ਉਤਪਾਦਨ ਵਧਿਆ ਹੈ ਉਥੇ ਦੁੱਧ ਦਾ ਮਿਆਰ ਵੀ ਵਧਿਆ  ਹੈ
ਐਨ.ਕੇ ਸ਼ਰਮਾ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਲਗਾਏ ਜਾਣ ਵਾਲੇ ਪਸ਼ੂ ਧੰਨ ਮੇਲਿਆਂ ਵਿੱਚ ਪੁੱਜ ਕੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਮੇਲਿਆਂ ਵਿੱਚ ਜਿਥੇ ਵਧੀਆ ਨਸਲ ਦੇ ਪਸ਼ੂ ਵੇਖਣ ਨੂੰ ਮਿਲਦੇ ਹਨ  ਅਤੇ ਵਿਗਿਆਨਕ ਤੌਰ ਤੇ ਜਾਣਕਾਰੀ ਵੀ ਮਿਲਦੀ ਹੈ।  ਇਸ ਤੋਂ ਪਹਿਲਾਂ ਉਨ੍ਹਾਂ ਪਸ਼ੂ ਧੰਨ ਮੇਲੇ ਦਾ ਮੁਆਇਨਾ ਵੀ ਕੀਤਾ ਅਤੇ ਪਸ਼ੂ ਪਾਲਕਾਂ ਦੀ ਹੌਸਲਾ ਹਫਜ਼ਾਈ ਕੀਤੀ ਇਸ ਤੋਂ ਇਲਾਵਾ ਉਨ੍ਹਾਂ ਡੇਅਰੀ ਵਿਕਾਸ, ਬਾਗਬਾਨੀ, ਖੇਤੀਬਾੜੀ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਅਤੇ ਹੋਰਨਾਂ ਵਿਭਾਗਾਂ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਮੁਆਇਨਾ ਵੀ ਕੀਤਾ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਰਾਜ ਭਰ ਵਿੱਚ ਲਗਾਏ ਜਾ ਰਹੇ ਪਸ਼ੂ ਮੇਲੇ, ਪਸ਼ੂ ਪਾਲਕਾਂ ਅਤੇ ਕਿਸਾਨਾਂ ਲਈ ਬੇਹੱਦ ਸਹਾਈ ਹੁੰਦੇ ਹਨ ਅਤੇ ਮੇਲਿਆਂ ਵਿਚ ਪਸ਼ੂ ਪਾਲਕਾਂ ਦੀ ਗਿਣਤੀ ਵੱਧ ਦੀ ਜਾ ਰਹੀ ਹੈ ਉਨਾ੍ਹਂ ਕਿਹਾ ਕਿ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣਾ ਸਮੇਂ ਦੀ ਲੋੜ ਹੈ ਜਿਸ ਨਾਲ ਉਨਾ੍ਹਂ ਦੀ ਆਰਥਿਕਤਾ ਮਜ਼ਬੂਤ ਹੋਵੇਗੀ। ਇਸ ਤੋਂ ਪਹਿਲਾਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਡਾ. ਪਰਮਾਤਮਾ ਸਰੂਪ ਨੇ ਦੱਸਿਆ ਕਿ ਇਸ ਦੋ-ਰੋਜ਼ਾ ਪਸ਼ੂ ਧੰਨ ਮੇਲੇ ਵਿਚ ਵੱਖ-ਵੱਖ ਨਸਲਾਂ ਦੇ ਘੋੜੇ, ਮੱਝਾ, ਗਾਵਾਂ, ਬੱਕਰੀਆਂ, ਭੇਡਾਂ, ਸੂਰ  ਅਤੇ ਮੁਰਗੀਆਂ ਦੇ ਨਸਲੀ ਮੁਕਾਬਲੇ ਅਤੇ ਗਾਵਾਂ, ਮੱਝਾਂ ਅਤੇ ਬਕਰੀਆਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂ ਪਸ਼ੂ ਪਾਲਕਾਂ ਨੂੰ ਨਗਦ ਇਨਾਮ ਵੰਡੇ ਜਾਣਗੇ। ਇਸ ਮੌਕੇ ਸਾਬਕਾ ਸਰਪੰਚ ਜੋਰਾ ਸਿੰਘ ਭੁੱਲਰ, ਡਾ. ਮਧੂ ਕੇਸ ਪਲਟਾ, ਡਾ. ਨਿਰਮਲ ਜੀਤ ਸਿੰਘ, ਡਾ. ਲਖਵਿੰਦਰ ਸਿੰਘ, ਉੱਘੇ ਪਸ਼ੂ ਪਾਲਕ ਗਿਆਨ ਸਿੰਘ ਧੜਾਕ  ਸਮੇਤ ਸਮੇਤ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਹੋਰ ਅਧਿਕਾਰੀ, ਵੈਟਰਨਰੀ ਅਫ਼ਸਰ, ਜ਼ਿਲ੍ਹੇ ਦੇ ਪਸ਼ੂ ਪਾਲਕ ਅਤੇ ਕਿਸਾਨ ਵੱਡੀ ਗਿਣਤੀ ' ਮੌਜੂਦ ਸਨ।

No comments: