Friday, 30 December 2016

ਚੌਣਾਂ ਦੌਰਾਨ ਨਸ਼ਾ, ਪੈਸੇ ਅਤੇ ਸ਼ਰਾਬ ਵੰਡਣ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਾ ਜਾਵੇ:ਵੀ.ਕੇ. ਸਿੰਘ

By Tricitynews Reporter
Chandigarh 30th December:- ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੌਣਾਂ ਨੂੰ ਅਮਨ ਅਮਾਨ ਨਾਲ ਨੇਪਰੇ  ਚੜਾਉਣ ਲਈ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਨਿਰਪੱਖ ਰਹਿ ਕੇ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਚੋਣਾਂ ਦੋਰਾਨ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਪੁਰੀ ਚੋਕਸੀ ਵਰਤੀ ਜਾਵੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਪ ਚੋਣ ਕਮਿਸ਼ਨਰ ਭਾਰਤ ਡਾ. ਸੰਦੀਪ ਸੈਕਸੇਨਾ ਨੇ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਤਿਆਰੀਆਂ ਦਾ ਜਾਇਜਾ ਲੈਣ ਲਈ ਰੂਪਨਗਰ ਰੇਂਜ ਵਿੱਚ ਪੈਂਦੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ, ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਵਿਧਾਨ ਸਭਾ ਹਲਕਿਆਂ ਦੇ ਐਸ.ਡੀ.ਐਮਜ਼-ਕਮ- ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹੋਰ ਸਿਵਲ ਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ
ਇਸ ਮੌਕੇ ਮੁੱਖ ਚੋਣ ਅਫ਼ਸਰ ਪੰਜਾਬ ਵੀ.ਕੇ. ਸਿੰਘ, ਵਧੀਕ ਮੁੱਖ ਚੋਣ ਅਫ਼ਸਰ ਦੀਪਰਾਵਾ ਲਕਰਾ ਆਈ..ਐਸ, ਵਧੀਕ ਡਾਇਰੈਕਟਰ ਜਨਰਲ ਪੁਲਿਸ ਵੀ.ਕੇ. ਭਾਵਰਾ, ਕਮਿਸ਼ਨਰ ਰੂਪਨਗਰ ਰੇਂਜ ਡਾ. ਐਸ. ਕਰਨ ਰਾਜੂ , ਡੀ.ਆਈ.ਜੀ  ਗੁਰਸ਼ਰਨ ਸਿੰਘ ਸੰਧੂ, ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫ਼ਸਰ ਐਸ..ਐਸ.ਨਗਰ ਡੀ.ਐਸ. ਮਾਂਗਟ, ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਕਰਨੇਸ ਸ਼ਰਮਾ, ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫ਼ਸਰ ਸਹੀਦ ਭਗਤ ਸਿੰਘ ਨਗਰ ਵਿਪੁਨ ਉਜਵਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਐਸ..ਐਸ.ਨਗਰ ਕੁਲਦੀਪ ਸਿੰਘ ਚਾਹਲ, ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਵਰਿੰਦਰ ਪਾਲ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸਹੀਦ ਭਗਤ ਸਿੰਘ ਨਗਰ ਨਵੀਨ ਸਿੰਗਲਾ ਅਤੇ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰ ਵੀ ਮੌਜੂਦ ਸਨ 
ਡਾ. ਸੰਦੀਪ ਸੈਕਸੇਨਾ ਨੇ ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਦੀ ਡਿਊਟੀ ਸਭ ਤੋਂ ਅਹਿੰਮ ਹੁੰਦੀ ਹੈ ਇਸ ਲਈ ਚੋਣ ਡਿਊਟੀ ਨੂੰ ਪੁਰੀ ਇਮਾਨਦਾਰੀ ਨਾਲ ਨਿਭਾਇਆ ਜਾਵੇ ਅਤੇ ਮੁੱਖ ਚੋਣ ਕਮਿਸ਼ਨਰ ਭਾਰਤ ਦੀਆਂ ਹਦਾਇਤਾਂ ਦੀਆਂ ਇੰਨ ਬਿੰਨ ਪਾਲਣਾ ਕੀਤੀ ਜਾਵੇ ਉਨ੍ਹਾਂ ਹੋਰ ਕਿਹਾ ਕਿ ਚੋਣਾਂ ਦੋਰਾਨ ਪੁਲਿਸ ਦੀ ਡਿਊਟੀ ਸਭ ਤੋਂ ਅਹਿੰਮ ਹੁੰਦੀ ਹੈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨੂੰ ਚੋਣਾਂ ਦੌਰਾਨ ਟੀਮ ਵਰਕ ਦੇ ਤੌਰ ਤੇ ਕੰਮ ਕਰਨ ਦੀ ਲੋੜ ਹੈ ਉਨ੍ਹਾਂ ਕਿਹਾ ਕਿ ਪੁਲਿਸ ਵੋਟਰਾਂ ਨੂੰ  ਸੁਖਾਵਾਂ ਮਹੌਲ ਦੇਣ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਵੇ ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਤੇ ਸਖ਼ਤ ਨਿੱਗ੍ਹਾ ਰੱਖੀ ਜਾਵੇ ਅਤੇ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਆਗਿਆ ਨਾ ਦਿੱਤੀ ਜਾਵੇ ਉਨ੍ਹਾਂ ਇਸ ਮੌਕੇ ਪੁਲਿਸ ਨੂੰ ਭਗੌੜਿਆਂ (ਪੀ.ਓਜ਼) ਨੂੰ ਵੀ ਗ੍ਰਿਫਤਾਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਜ਼ਿਲ੍ਹਿਆਂ ' ਹਥਿਆਰ ਜਮ੍ਹਾਂ ਕਰਾਉਣ ਦੇ ਕੰਮ ਨੂੰ 100ਫੀਸਦੀ ਮੁਕੰਮਲ ਕਰਨ ਲਈ ਕਿਹਾ ਉਨ੍ਹਾਂ ਹੋਰ ਕਿਹਾ ਕਿ ਚੋਣਾਂ ਦੌਰਾਨ ਸਪੈਸ਼ਲ ਨਾਕੇ ਲਗਾਏ ਜਾਣ ਤਾਂ ਜੋ ਕੋਈ ਵੀ ਵਿਅਕਤੀ ਨਸ਼ਾ, ਸਰਾਬ ਜਾਂ ਪੈਸੇ ਵੰਡ ਕੇ ਵੋਟਰਾਂ ਨੂੰ ਭਰਮਾਂ ਨਾ ਸਕੇ ਉਨ੍ਹਾਂ ਇਸ ਮੌਕੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਕੰਮ ਨੂੰ ਨੇਪਰੇ ਚੜਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ੳਨ੍ਹਾਂ ਇਸ ਮੌਕੇ ਕ੍ਰਮਵਾਰ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ, ਜ਼ਿਲ੍ਹਾ ਪੁਲਿਸ ਮੁੱਖੀਆਂ ਅਤੇ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਤੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਕੀਤੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਹਾਸਲ ਕੀਤੀ 
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀ ਵੀ.ਕੇ ਸਿੰਘ ਨੇ ਉਪ ਚੋਣ ਕਮਿਸ਼ਨਰ ਭਾਰਤ ਸਰਕਾਰ ਨੂੰ ਪੰਜਾਬ ' ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2017 ਦੇ ਮੱਦੇਨਜਰ ਕੀਤੀਆਂ ਤਿਆਰੀਆਂ ਸਬੰਧੀ ਵਿਸ਼ਥਾਰਪੂਰਵਕ ਜਾਣਕਾਰੀ ਦਿੱਤੀ ਉਨ੍ਹਾਂ ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਆਖਿਆ ਕਿ ਚੌਣਾਂ ਦੌਰਾਨ ਨਸ਼ਾ, ਪੈਸੇ ਅਤੇ ਸ਼ਰਾਬ ਵੰਡਣ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਾ ਜਾਵੇ ਅਤੇ ਜਦੋ ਵੀ ਚੋਣ ਜਾਬਤਾ ਲਾਗੂ ਹੋ ਜਾਂਦਾ ਹੈ ਤਾਂ ਗਠਿਤ ਕੀਤੀਆਂ ਟੀਮਾਂ ਤੁਰੰਤ ਹਰਕਤ ਵਿੱਚ ਜਾਣਗੀਆਂ ਉਨ੍ਹਾਂ ਇਸ ਮੌਕੇ .ਵੀ.ਐਮ ਮਸੀਨਾਂ ਅਤੇ ਬੈਲਟ ਪੇਪਰਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ
ਵੀ.ਕੇ. ਸਿੰਘ ਨੇ ਇਸ ਮੌਕੇ ਅਸਲਾਂ ਜਮ੍ਹਾਂ ਕਰਨ ਵਿੱਚ ਤੇਜੀ ਲਿਆਉਣ ਲਈ ਵੀ ਆਖਿਆ ਉਨ੍ਹਾਂ ਪੋਲਿੰਗ ਬੂਥਾਂ ਤੇ ਵੋਟਰਾਂ ਲਈ ਪੁਖਤਾਂ ਪ੍ਰਬੰਧਾਂ ਨੂੰ ਅੰਜਾਮ ਦੇਣ ਲਈ ਆਖਿਆ ਤਾਂ ਜੋ ਵੋਟਰਾਂ ਨੂੰ ਵੋਟ ਪਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ ਨਾ ਆਵੇ ਸਵੀਪ ਪ੍ਰੋਗਰਾਮ ਤਹਿਤ ਵੱਧ ਤੋਂ ਵੱਧ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਪ੍ਰਤੀ ਜਾਗਰੂਕ ਕੀਤਾ ਜਾਵੇ
ਇਸ ਤੋਂ ਪਹਿਲਾਂ ਉਪ ਚੋਣ ਕਮਿਸ਼ਨਰ ਭਾਰਤ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵੀ.ਕੇ ਸਿੰਘ ਨੇ ਚੋਣਾਂ ਸਬੰਧੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚੜਾਉਣ ਲਈ ਉਨ੍ਹਾਂ ਤੋਂ ਸੁਝਾਅ ਵੀ ਲਏ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚਰਨਦੇਵ ਸਿੰਘ ਮਾਨ, ਐਸ.ਡੀ.ਐਮ ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਸ ਡੇਰਾਬੱਸੀ ਸ਼ਿਵ ਕੁਮਾਰ, ਐਸ.ਡੀ.ਐਮ ਖਰੜ ਅਮਨਿੰਦਰ ਕੌਰ ਬਰਾੜ ਵੀ ਮੌਜੂਦ ਸਨ

No comments: