Monday 5 December 2016

ਕਾਂਗਰਸ ਦਾ ਪੰਜਾਬ ਵਿੱਚ ਰਾਜ ਕਰਨ ਦਾ ਸੁਪਨਾ ਕਦੇ ਨਹੀਂ ਹੋਵੇਗਾ ਪੁਰਾ:ਚੀਮਾ

By Tricitynews Reporter
Chandigarh 05th November:- ਕਾਂਗਰਸ ਦਾ ਪੰਜਾਬ ਵਿੱਚ ਰਾਜ ਕਰਨ ਦਾ ਸੁਪਨਾ ਕਦੇ ਪੁਰਾ ਨਹੀਂ ਹੋਵੇਗਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਦਫ਼ਤਰ ਵਿਖੇ ਨਵਨਿਯੁਕਤ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸਨ ਹਰਭਜਨ ਸਿੰਘ ਡੰਗ ਨੂੰ ਆਪਣੇ ਆਹੁਦੇ ਦਾ ਕਾਰਜਭਾਰ ਸਾਂਭਣ ਮੌਕੇ ਹੋਏ ਸਮਾਗਮ ਵਿੱਚ ਸਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ  ਕਾਂਗਰਸ ਨੇ ਹਮੇਸਾਂ ਹੀ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਅਤੇ ਅੱਜ ਵੀ ਕਾਂਗਰਸ ਦੇ ਵਿਧਾਨਕਾਰ ਪੰਜ ਸਾਲ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਦਾ ਆਨੰਦ ਮਾਣਨ ਉਪਰੰਤ ਐਸ.ਵਾਈ.ਐਲ. ਮੁੱਦੇ  ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਦਾ ਸਾਥ ਦੇਣ ਦੀ ਥਾਂ ਅਸਤੀਫੇ ਦੇ ਕੇ ਆਮ ਲੋਕਾਂ ਨੂੰ ਬੇਬਕੂਫ ਬਣਾਉਣ ਦੀ ਕੋਸ਼ਿਸ ਕਰ  ਰਹੇ ਹਨ ਉਨਾ੍ਹਂ ਕਿਹਾ ਕਿ ਅਸਤੀਫੇ ਦੇਣ ਵਾਲੇ ਵਿਧਾਇਕ ਅਸਤੀਫੇ ਦੇਣ ਤੋਂ ਬਾਅਦ ਵੀ ਸਰਕਾਰੀ ਸਹੂਲਤਾਂ ਦਾ ਆਨੰਦ ਲੈ ਰਹੇ ਹਨ 
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਰਾਜ ਵਿੱਚ ਜੋ ਵਿਕਾਸ ਹੋਇਆ ਹੈ ਉਸ ਤੋਂ ਬੁਖਲਾਏ ਕਾਂਗਰਸੀਆਂ ਵੱਲੋਂ ਹਰਰੋਜ ਨਵੀਂ ਤੋਂ ਨਵੀਂ ਡਰਾਮੇਬਾਜੀ ਕੀਤੀ ਜਾ ਰਹੀ ਹੈ ਜਦਕਿ ਅਕਾਲੀ ਭਾਜਪਾ ਸਰਕਾਰ ਪੰਜਾਬ ਦੇ ਵਿਕਾਸ ਤੇ ਕੇਂਦਰਤ ਹੈ ਅਤੇ ਅਕਾਲੀ ਦਲ ਵੱਲੋਂ ਆਪਣੇ ਵਰਕਰਾਂ ਨੂੰ ਹਮੇਸ਼ਾਂ ਹੀ ਪੁਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਉਨਾ੍ਹਂ ਕਿਹਾ ਕਿ ਸ੍ਰ: ਹਰਭਜਨ ਸਿੰਘ ਡੰਗ ਨੂੰ ਉਨ੍ਹਾਂ ਦੀਆਂ ਵਿਕਾਸ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੈ ਇਹ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ ਜਿਸ ਤੇ ਇਹ ਖਰ੍ਹੇ ਉਤਰਨਗੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੌਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਜਿਥੇ ਨਵੇਂ ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀਂ ਹੈ ਉਥੇ ਹੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਮੁਫਤ ਇਲਾਜ ਦੀ ਸਹੂਲਤ ਵੀ ਦਿੱਤੀ ਗਈ ਹੈ, ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਹੁਣ ਤੱਕ ਪੰਜਾਬ ਦੇ ਦਫਤਰਾਂ ਵਿਚ ਕੀਤੀ ਨਵੀਂ ਭਰਤੀ ਪੂਰੀ ਮੈਰਿਟ ਅਤੇ ਪਾਰਦਰਸ਼ੀ ਤਰੀਕੇ ਨਾਲ ਕੀਤੀ ਹੈ 
ਇਸ ਮੌਕੇ ਸ੍ਰ: ਹਰਭਜਨ ਸਿੰਘ ਡੰਗ ਵੱਲੋਂ ਜਿਥੇ ਮੁੱਖ ਮੰਤਰੀ ਪੰਜਾਬ ਸਰਕਾਰ ਪਰਕਾਸ ਸਿੰਘ ਬਾਦਲ , ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾਂ ਹੀ ਵਿਕਾਸ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਕਰਦੇ ਰਹੇ ਹਨ ਅਤੇ ਹੁਣ ਜੋ ਉਨ੍ਹਾਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ ਉਸਨੁ ਵੀ ਉਹ ਪੁਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ ਅਤੇ ਸਰਕਾਰੀ ਹਸਪਤਾਲਾਂ ਦਾ ਖੁਦ ਜਾ ਕੇ ਜਿਥੇ ਨਿਰਿੱਖਣ ਕਰਨਗੇ ਉਥੇ ਹੀ ਉਹ ਸਮੇਂ ਸਮੇਂ ਤੇ ਸਰਕਾਰ ਵੱਲੋਂ ਨਵੀਆਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੀ ਜਾਇਜਾ ਲੈਣਗੇ 



No comments: