By Tricitynews Reporter
Chandigarh
04th January:- ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਜਿਲ੍ਰਾ ਪ੍ਰਬੰਧਕੀ ਕੰਪਲੈਕਸ ਦੇ ਤੀਜੀ ਮੰਜ਼ਿਲ ਤੇ ਕਮਰਾ ਨੰਬਰ 404 ਵਿਚ ਕਾਲ ਸੈਂਟਰ ਅਤੇ ਕੰਪਲੇਂਟ ਮੋਨੀਂਟਰਿੰਗ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ ਜਿਸ ਦਾ ਟੋਲ ਫਰੀ ਨੰਬਰ 1950 ਹੈ ਅਤੇ ਇਹ ਕੰਟਰੋਲ ਰੂਮ 24 ਘੰਟੇ ਕੰਮ ਕਰੇਗਾ । ਇਸ ਗੱਲ ਦੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫਸਰ -ਕਮ- ਡਿਪਟੀ ਕਮਿਸ਼ਨਰ ਡੀ. ਐਸ. ਮਾਂਗਟ ਨੇ ਦੱਸਿਆ ਕਿ ਇਸ ਕੰਟਰੋਲ ਰੂਮ ਦੇ ਨੋਡਲ ਅਫਸਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਨਯਨ ਭੁੱਲਰ ਨੂੰ ਲਗਾਇਆ ਗਿਆ ਹੈ।
ਡੀ. ਐਸ. ਮਾਂਗਟ ਨੇ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਟੋਲ ਫਰੀ ਨੰਬਰ 1950 ਤੇ ਵੀ ਦਰਜ ਕਰਾਈ ਜਾ ਸਕਦੀ ਹੈ । ਉਨਾ੍ਹਂ ਹੋਰ ਦੱਸਿਆ ਕਿ ਸਪੈਸ਼ਲ ਸੌਫਟ ਵੇਅਰ ਸਮਾਧਾਨ ਵੀ ਤਿਆਰ ਕੀਤਾ ਗਿਆ ਹੈ ਇਸ ਤੇ ਵੀ ਚੋਣਾਂ ਸਬੰਧੀ ਕੋਈ ਵੀ ਸ਼ਿਕਾਇਤ ਆਪਣੇ ਕੰਪਿਊਟਰ ਰਾਹੀਂ ਜਾਂ ਮੋਬਾਇਲ ਰਾਹੀਂ ਸੀਈਓ ਪੰਜਾਬ ਡਾਉਟ ਐਨ ਆਈ ਸੀ ਡਾਉਟ ਇਨ (ceopunjab.nic.in) ਵਾਇਬ ਸਾਈਟ ਤੇ ਜਾ ਕੇ ਸ਼ਿਕਾਇਤ ਦਰਜ ਕੀਤੀ ਜਾ ਸਕਦੀ ਹੈ। ਸਮਾਧਾਨ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਨਿਪਟਾਰਾ ਨਿਯਤ ਸਮੇਂ ਵਿਚ ਕੀਤਾ ਜਾਵੇਗਾ। ਇਨਾ੍ਹਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਨਯਨ ਭੁੱਲਰ ਰੋਜ਼ਾਨਾ ਜਿਲ੍ਹਾ ਚੋਣ ਅਫਸਰ ਨੂੰ ਆਪਣੀ ਰਿਪੋਰਟ ਦੇਣਗੇ ।
ਡੀ. ਐਸ. ਮਾਂਗਟ ਨੇ ਦੱਸਿਆ ਕਿ ਇਸ ਤੋਂ ਇਲਾਵਾ ਚੋਣਾਂ ਦੇ ਮੱਦੇ ਨਜ਼ਰ ਮੀਡੀਆ ਮੋਨੀਟਰਿੰਗ ਐਂਡ ਸਰਟੀਫਿਕੇਸ਼ਨ ਕਮੇਟੀ ਦੀ ਸਥਾਪਨਾ ਵੀ ਕੀਤੀ ਗਈ ਹੈ ਅਤੇ ਸੋਸ਼ਲ ਮੀਡੀਆ ਦੀ ਮੋਨੀਟਰਿੰਗ ਲਈ ਵੀ ਵਿਸ਼ੇਸ ਟੀਮ ਦਾ ਗਠਨ ਕੀਤਾ ਗਿਆ । ਉਨਾ੍ਹਂ ਦੱਸਿਆ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਤੀਜੀ ਮੰਜਿਲ਼ ਤੇ ਕਮਰਾ ਨੰਬਰ 445 ਵਿਚ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਸੈੱਲ ਦੀ ਸਥਾਪਨਾ ਕੀਤੀ ਗਈ ਹੈ ਜੋ ਕਿ 24 ਘੰਟੇ ਕੰਮ ਕਰੇਗਾ। ਉਨਾ੍ਹਂ ਦੱਸਿਆ ਕਿ ਕਿਸੇ ਵੀ ਚੋਣ ਲੜਨ ਵਾਲੇ ਉਮੀਦਵਾਰ ਨੂੰ ਪ੍ਰਿੰਟ ਮੀਡੀਆ ਅਤੇ ਇਲੈਕਟ੍ਰੋਨੀਕ ਮੀਡੀਏ ਵਿਚ ਇਸ਼ਤਿਹਾਰ ਦੇਣ ਤੋਂ ਪਹਿਲਾਂ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਤੋਂ ਪ੍ਰਵਾਨਗੀ ਲੈਣੀ ਲਾਜ਼ਮੀ ਹੈ।
No comments:
Post a Comment