Friday 17 March 2017

ਐਸ.ਏ.ਐਸ. ਨਗਰ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ:ਬਲਵੀਰ ਸਿੰਘ ਸਿੱਧੂ

By Tricitynews Reporter
Chandigarh 17th March:- ਮੁਹਾਲੀ ਨੂੰ ਉਦਯੋਗਿਕ ਹੱਬ ਵੱਜੋਂ ਉਭਾਰਿਆ ਜਾਵੇਗਾ ਅਤੇ ਬੰਦ ਪਏ  ਕਾਰਖਾਨਿਆਂ ਨੂੰ ਮੁੜ ਤੋਂ ਸੁਰਜੀਤ ਕੀਤਾ ਜਾਵੇਗਾ ਨਵੀਂ ਇੰਡਸਟਰੀ ਲਗਾਉਣ ਲਈ ਵੀ ਲੋੜੀਂਦੇ ਉਪਰਾਲੇ ਕੀਤੇ ਜਾਣਗੇ ਤਾਂ ਜੋ ਲੋਕਾਂ ਲਈ ਰੁਜਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ ਇਸ ਗੱਲ ਦੀ ਜਾਣਕਾਰੀ ਹਲਕਾ ਵਿਧਾਇਕ ਬਲਵੀਰ ਸਿੰਘ ਸਿੱਧੂ ਨੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਵਿਧਾਇਕ ਬਨਣ ਤੇ ਲੋਕਾਂ ਵੱਲੋਂ ਵਧਾਈਆਂ ਕਬੂਲਣ ਮੌਕੇ ਦਿੱਤੀ  ਹਲਕੇ ਦੇ ਲੋਕ ਉਨ੍ਹਾਂ ਦੇ ਗ੍ਰਹਿ ਵਿਖੇ ਉਨ੍ਹਾਂ ਨੂੰ ਵਧਾਈ ਦੇਣ ਲਈ ਵੱਡੀ ਗਿਣਤੀ ਵਿੱਚ ਪੁੱਜੇ ਹੋਏ ਸਨ 
ਬਲਵੀਰ ਸਿੰਘ ਸਿੱਧੂ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਬਣੀ ਕਾਂਗਰਸ ਪਾਰਟੀ ਦੀ ਸਰਕਾਰ ਆਪਣੀ ਪੂਰੀ ਵਾਹ ਲਾਵੇਗੀ ਅਤੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ ਅਤੇ ਇੱਕ ਨਵੇਂ ਨਰੋਏ ਪੰਜਾਬ ਦੀ ਸਿਰਜਣਾ ਹੋ ਸਕੇ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ ਅਤੇ ਹੁਣ ਮੌਜੂਦਾ ਸਰਕਾਰ ਉਨ੍ਹਾਂ ਨੂੰ ਕਰੜੇ ਹੱਥੀ ਲਵੇਗੀ ਅਤੇ ਐਸ..ਐਸ. ਨਗਰ ਹਲਕੇ ਨੂੰ ਵੀ ਮੁਕੰਮਲ ਤੌਰ ਤੇ ਨਸ਼ਾ ਮੁਕਤ ਬਣਾਇਆ ਜਾਵੇਗਾ। ਉਨ੍ਹਾਂ ਇਸ ਮੌਕੇ ਗੱਲਬਾਤ ਕਰਦਿਆਂ ਦੱਸਿਆ ਕਿ ਹਲਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਵਲ ਹਸਪਤਾਲ ਫੇਜ਼-6 ਮੁਹਾਲੀ, .ਐਸ.ਆਈ. ਹਸਪਤਾਲ  ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਇਨ੍ਹਾਂ ਹਸਪਤਾਲਾਂ ਵਿੱਚ ਬਿਹਤਰ ਸਿਹਤ ਸੇਵਾਵਾਂ ਲਈ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਲੈਣ ਲਈ ਪੀ.ਜੀ.ਆਈ. ਆਦਿ ਨਾ ਜਾਣਾ ਪਵੇ। ਊਨਾਂ ਦੱਸਿਆ ਕਿ ਇਸ ਹਲਕੇ ਵਿੱਚ ਸਿੱਖਿਆ ਦੇ ਸੁਧਾਰ ਲਈ ਉਚੇਚੇ ਕਦਮ ਚੁੱਕੇ ਜਾਣਗੇ ਤਾਂ ਜੋ ਗਰੀਬ ਵਰਗ ਦੇ ਲੋਕਾਂ ਦੇ ਬੱਚੇ ਵੀ ਘੱਟ ਫ਼ੀਸਾਂ ਦੇ ਕੇ ਮਿਆਰੀ ਸਿੱਖਿਆ ਹਾਸਿਲ ਕਰ ਸਕਣ
ਬਲਵੀਰ ਸਿੰਘ ਸਿੱਧੂ ਨੇ ਇਸ ਮੌਕੇ ਦੱਸਿਆ ਕਿ ਐਸ..ਐਸ. ਨਗਰ ਪੰਜਾਬ ਦੇ ਪ੍ਰਵੇਸ ਦੁਆਰ ਵਜੋਂ ਜਾਣਿਆਂ ਜਾਂਦਾ ਹੈ ਐਸ..ਐਸ. ਨਗਰ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ ਅਤੇ ਹਲਕੇ ਨੂੰ ਵਿਕਾਸ ਪੱਖੋ ਪੰਜਾਬ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਭਾਵਨਾਵਾਂ ਨਾਲ ਹਲਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਮੈਨੂੰ ਵਿਧਾਨ ਸਭਾ ਵਿੱਚ ਭੇਜਿਆ ਹੈ ਉਨ੍ਹਾਂ ਦੀਆਂ ਭਾਵਨਾਵਾਂ ਤੇ ਖਰਾ ਉਤਰਿਆ ਜਾਵੇਗਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਟਰੈਫਿਕ ਵਿੱਚ ਸੁਧਾਰ ਲਿਆਉਣ ਲਈ ਵਿਸੇਸ਼ ਯੋਜਨਾਂ ਉਲੀਕੀ ਜਾਵੇਗੀ ਅਤੇ ਲਾਡਰਾਂ ਟੀ ਪੁਆਇੰਟ ਤੇ ਲਗਦੇ ਰੋਜਾਨਾਂ ਟਰੈਫਿਕ ਜਾਮ ਤੋਂ ਨਿਜਾਤ ਦਵਾਉਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਆਵਾਜਾਈ ਨੂੰ ਸੁਖਾਲਾ ਬਣਾਇਆ ਜਾ ਸਕੇ।
ਇਸ ਮੌਕੇ ਪੀ.ਸੀ.ਐਲ (ਪੰਜਾਬ ਕੰਮਿਊਨੀਕੇਸ਼ਨ  ਲਿਮ:) ਦੇ ਕਰਮਚਾਰੀਆਂ ਦੇ ਵਫਦ ਵੱਲੋਂ  ਜਿੱਥੇ ਬਲਵੀਰ ਸਿੰਘ ਸਿੱਧੂ ਨੂੰ ਵਿਧਾਇਕ ਬਨਣ ਤੇ ਮੁਬਾਕਰਬਾਦ ਦਿੱਤੀ, ਉੱਥੇ ਉਨ੍ਹਾਂ ਇਸ ਇੰਡਸਟਰੀ ਨੂੰ ਚਾਲੂ ਰੱਖਣ ਦੀ ਮੰਗ ਕੀਤੀ। ਬਲਵੀਰ ਸਿੰਘ ਸਿੱਧੂ ਨੇ ਵਿਸ਼ਵਾਸ ਦਵਾਇਆ ਕਿ ਇਸ ਫੈਕਟਰੀ ਨੂੰ ਕਿਸੇ ਵੀ ਕੀਮਤ ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ।  ਇਸ ਮੌਕੇ ਕਾਂਗਰਸੀ ਆਗੂ ਹਰਕੇਸ਼ ਚੰਦ ਮਛਲੀਕਲਾਂ, ਜੀ.ਐਸ. ਰਿਆੜ, ਐਸ.ਡੀ. ਸ਼ਰਮਾਂ ਸਮੇਤ ਹੋਰ ਪੰਤਵੰਤੇ ਵੀ ਮੌਜੂਦ ਸਨ 

No comments: