Wednesday, 10 May 2017

ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਟੈਕਨੋਲਜੀ ਸਾਬਕਾ ਸੈਨਿਕਾਂ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਬੱਚਿਆਂ ਲਈ ਵਰਦਾਨ: ਬਾਜਵਾ

By Tricitynews Reporter
Chandigarh 10th May:- ਪੰਜਾਬ ਸਰਕਾਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਐਸ..ਐਸ. ਨਗਰ ਵਿਖੇ ਸਥਿਤ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਸਾਬਕਾ ਸੈਨਿਕਾਂ ਅਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ੍ਰੇਣੀਆਂ ਦੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫਟੀਨੈਂਟ ਕਰਨਲ(ਸੇਵਾ ਮੁਕਤ) ਪਰਮਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਟੈਕਨੋਲਜੀ ਜੋ ਕਿ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਤੋਂ ਮਾਨਤਾ ਪ੍ਰਾਪਤ ਹੈ ਵਿੱਚ ਬੀ.ਐਸ.ਸੀ. (ਆਈ.ਟੀ) ਪੀ.ਜੀ.ਡੀ.ਸੀ.. ਸਮੇਤ ਬੇਸਿਕ ਕੋਰਸ ਕਰਵਾਏ ਜਾਂਦੇ ਹਨ ਅਤੇ ਸਾਲ 2017-18 ਲਈ ਇਸ ਸੰਸਥਾ ਵਿੱਚ ਦਾਖਲੇ ਸ਼ੁਰੂ ਹੋ ਚੁੱਕੇ ਹਨ 
ਪਰਮਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ  ਸੰਸਥਾ ਦਾ ਮੁੱਖ ਮੰਤਵ ਸਾਬਕਾ ਫੌਜੀਆਂ, ਵਿਧਵਾਵਾਂ ਉਨ੍ਹਾਂ ਦੇ ਬੱਚਿਆਂ ਅਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ੍ਰੇਣੀਆਂ ਦੇ ਬੱਚਿਆਂ ਨੂੰ ਪੇਸ਼ੇਵਰ ਅਤੇ ਡਿਗਰੀ ਕੰਪਿਊਟਰ ਕੋਰਸਾਂ ਬਾਰੇ ਸਿਖਲਾਈ ਦੇਣਾ ਹੈ ਤਾਂ ਜੋ ਉਹ ਰੁਜਗਾਰ ਲੱਗ ਸਕਣ। ਉਨ੍ਹਾਂ ਦੱਸਿਆ ਕਿ ਇਸ ਸੰਸਥਾਂ ਵਿਚ ਸਿਖਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਪ੍ਰੈਕਟੀਕਲ ਕਲਾਸਾਂ ਵੱਲ ਵਿਸ਼ੇਸ਼ ਰੁਚਿਤ ਕੀਤਾ ਜਾਂਦਾ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿਖਲਾਈ ਦਿੱਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਦਾ ਭਵਿੱਖ ਸੁਨਹਿਰਾ ਬਣ ਸਕੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਕੋਰਸਾਂ ਵਿੱਚ ਸਾਬਕਾ ਸੈਨਿਕਾਂ/ਉਨ੍ਹਾਂ ਦੀਆਂ ਵਿਧਵਾਵਾਂ ਅਤੇ ਅਨੂਸੁਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਬੱਚਿਆਂ ਨੂੰ ਪਹਿਲ ਦਿੱਤੀ ਜਾਂਦੀ ਹੈ।  ਕਿ ਸੰਸਥਾਂ ਵੱਲੋਂ ਸੇਵਾ ਕਰ ਰਹੇ ਸੈਨਿਕਾਂ/ਸਾਬਕਾਂ ਸੈਨਿਕ ਵਿਧਵਾਵਾਂ, ਆਸ਼ਰਤਾਂ ਅਤੇ ਅਨੂਸੁਚਿਤ ਜਾਤੀਆਂ ਤੇ ਪੱਛੜੀਆਂ ਸ੍ਰੇਣੀਆਂ ਦੇ ਬੱਚਿਆਂ ਤੋਂ ਕੋਈ ਫੀਸ ਨਹੀਂ ਲਈ ਜਾਂਦੀ ਕੇਵਲ ਨਾਂ ਮਾਤਰ ਪ੍ਰਬੰਧਕੀ ਖਰਚੇ ਹੀ ਵਿਦਿਆਰਥੀਆਂ ਤੋਂ ਲਏ ਜਾਂਦੇ ਹਨ। ਉਨ੍ਹਾਂ ਦੱਸਿਆ ਰਜ਼ਿਸਟਰੇਸ਼ਨ ਅਤੇ ਵਧੇਰੇ ਜਾਣਕਾਰੀ ਲਈ ਲੈਂਡ ਲਾਈਨ ਫੋਨ ਨੰਬਰ 0172-4608294, 0172-4650016 ਅਤੇ ਮੋਬਾਇਲ ਨੰਬਰ 95927-42595 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ

No comments: