Thursday, 18 May 2017

ਅੱਗ ਲੱਗਣ ਕਾਰਨ ਪ੍ਰਭਾਵਿਤ ਹੋਏ ਝੁੰਗੀ-ਝੋਪੜੀਆਂ ਵਾਲਿਆਂ ਲਈ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣਗੇ: ਸਪਰਾ

By Tricitynews Reporter
Chandigarh 18th May:- ਸਾਹਿਬਜ਼ਾਦਾ ਅਜੀਤ  ਸਿੰਘ ਨਗਰ ਦੇ ਉਦਯੋਗਿਕ ਖੇਤਰ ਫੇਜ਼-8 ' ਸਥਿਤ ਸ਼ਹੀਦ ਊਧਮ ਸਿੰਘ ਕਲੋਨੀ ' ਮੰਗਲਵਾਰ ਦੀ ਸ਼ਾਮ ਨੂੰ ਝੁੰਗੀ-ਝੋਪੜੀਆਂ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤੇ ਇਸ ਕੰਮ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ  ਜਿਨ੍ਹਾਂ ਪਰਿਵਾਰਾਂ  ਦੀਆਂ ਝੁੰਗੀਆਂ ਅੱਗ ਦੀ ਭੇਂਟ ਚੜ ਗਈਆਂ ਸਨ ਉਨ੍ਹਾਂ ਦਾ ਕੇਸ ਤਿਆਰ ਕਰਕੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੂੰ ਵੀ  ਭੇਜਿਆ ਗਿਆ ਹੈ ਤਾਂ ਜੋ ਵਿੱਤੀ ਮੱਦਦ ਦਿੱਤੀ ਜਾ ਸਕੇ ਉਨ੍ਹਾਂ ਹੋਰ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ ਖਾਣੇ ਦਾ ਪ੍ਰਬੰਧ ਵੀ ਮੁਫਤ ਕੀਤਾ ਗਿਆ ਹੈ 
ਇੱਥੇ ਇਹ ਵਰਨਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੇ ਆਦੇਸਾਂ ਅਨੁਸਾਰ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਡੀ.ਐਮ ਅਨੁਪ੍ਰੀਤਾ ਜੌਹਲ ਨੇ ਸ਼ਹੀਦ ਊਧਮ ਸਿੰਘ ਕਲੌਨੀ ਜਿੱਥੇ ਕਿ ਝੁੰਗੀਆਂ ਨੂੰ ਅੱਗ ਲੱਗੀ ਸੀ ਵਾਲੀ ਥਾਂ ਦਾ ਦੌਰਾ ਕਰਕੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ। ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ ਨਗਰ ਨਿਗਮ ਵੱਲੋਂ ਦਾਰਾ ਸਟੂਡੀਓ ਨੇੜੇ ਚਲਾਏ ਜਾ ਰਹੇ ਰੈਣ ਬਸੇਰਾ ਵਿਖੇ ਰਹਿਣ ਲਈ ਵੀ ਉਨਾ੍ਹਂ ਨੂੰ ਆਖਿਆ ਗਿਆ ਹੈ। ਇਸ ਤੋਂ ਇਲਾਵਾ ਪ੍ਰਭਾਵਿਤ ਲੋਕਾਂ ਲਈ ਪੀਣ ਵਾਲੇ ਪਾਣੀ ਦੇ ਟੈਂਕਰ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਸਮਾਜ ਸੇਵੀ ਸੰਸਥਾਵਾਂ ਰਾਹੀਂ  ਪਹਿਨਣ ਵਾਲੇ ਕੱਪੜਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਉਨਾ੍ਹਂ ਦੱਸਿਆ ਕਿ ਨਗਰ ਨਿਗਮ ਵੱਲੋਂ ਵੀ ਪ੍ਰਭਾਵਿਤ ਲੋਕਾਂ ਦੀ ਹਰ ਤਰਾ੍ਹਂ ਦੀ ਸਹਾਇਤਾ ਕੀਤੀ ਜਾਵੇਗੀ।
ਐਸ.ਡੀ.ਐਮ ਅਨੁਪ੍ਰੀਤਾ ਜੌਹਲ ਨੇ ਦੱਸਿਆ ਕਿ ਜਿਨਾ੍ਹਂ ਲੋਕਾਂ ਦੀਆਂ ਝੁੰਗੀਆਂ ਅੱਗ ਨਾਲ ਸੜ ਗਈਆਂ ਹਨ ਉਨਾ੍ਹਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਪੰਜਾਬ ਸਰਕਾਰ ਨੂੰ ਇਕ ਰਿਪੋਰਟ ਬਣਾਕੇ ਭੇਜੀ ਗਈ ਹੈ ਤਾਂ ਜੋ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ

No comments: