Friday, 19 May 2017

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਿੰਸਾ ਅਤੇ ਅੱਤਵਾਦ ਦਾ ਡਟ ਕੇ ਵਿਰੋਧ ਕਰਨ ਦਾ ਪ੍ਰਣ ਦਿਵਾਇਆ

By Tricitynews Reporter
Chandigarh 19th May:- ਸਾਨੂੰ ਹਿੰਸਾਂ, ਅੱਤਵਾਦ ਅਤੇ ਦੇਸ਼ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਰਹਿਣਾ ਚਾਹੀਦਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਏ ਗਏ ਅੱਤਵਾਦ ਵਿਰੋਧੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਆਪਣੇ ਸੰਬੋਧਨ ਵਿੱਚ ਕੀਤਾ 
ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸਮੂਹ ਸਰਕਾਰੀ ਦਫ਼ਤਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਿੰਸਾ ਅਤੇ ਅੱਤਵਾਦ ਦਾ ਡੱਟ ਕੇ ਵਿਰੋਧ ਕਰਨ ਦਾ ਪ੍ਰਣ ਦਿਵਾਇਆ। ਉਨ੍ਹਾਂ ਇਸ ਮੌਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ ਕਿ ''ਅਸੀਂ ਸਮੂਹ ਭਾਰਤਵਾਸੀ, ਜਿਨ੍ਹਾਂ ਨੂੰ ਅਹਿੰਸਾ ਅਤੇ ਸਹਿਣਸ਼ੀਲਤਾ ਦੀਆਂ ਸ਼ਾਨਦਾਰ ਰਵਾਇਤਾਂ ਵਿੱਚ ਅਟੁੱਟ ਵਿਸ਼ਵਾਸ ਹੈ, ਆਪਣੀ ਪੂਰੀ ਸ਼ਕਤੀ ਨਾਲ ਹਿੰਸਾ ਅਤੇ ਅੱਤਵਾਦ ਦਾ ਡੱਟ ਕੇ ਵਿਰੋਧ ਕਰਦੇ ਹਾਂ। ਅਸੀ ਪ੍ਰਣ ਕਰਦੇ ਹਾਂ ਕਿ ਅਸੀਂ ਸਮੂਹ ਮਾਨਵਤਾ ਵਿੱਚ ਸ਼ਾਂਤੀ ਅਤੇ ਸਮਾਜਿਕ ਸਦਭਾਵਨਾਂ ਨੁੰ ਪ੍ਰਫੁੱਲਤ ਕਰਾਂਗੇ ਅਤੇ ਸਮੁੱਚੇ ਮਨੁੱਖੀ ਭਾਈਚਾਰੇ ਨੂੰ ਇੱਕ ਸਮਾਨ ਸਮਝਾਗੇਂ। ਅਸੀਂ ਅਜਿਹੀਆਂ ਸਮੂਹ ਢਾਹੂ ਤਾਕਤਾਂ ਵਿਰੁੱਧ ਲੜਾਂਗੇ ਜਿਨ੍ਹਾਂ ਤੋਂ ਮਨੁੱਖੀ ਜਾਨਾਂ ਅਤੇ ਕਦਰਾਂ ਕੀਮਤਾਂ ਨੂੰ ਖਤਰਾ ਹੋਵੇ। ''
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ, ਸਹਾਇਕ ਕਮਿਸ਼ਨਰ (ਜਨਰਲ) ਜਸਵੀਰ ਸਿੰਘ, ਐਸ.ਡੀ.ਐਮ. ਮੁਹਾਲੀ, ਅਨੁਪ੍ਰੀਤਾ ਜੌਹਲ, ਐਸ.ਡੀ.ਐਮ. ਖਰੜ, ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ. ਡੇਰਾਬਸੀ ਰੂਹੀ ਦੁੱਗ, ਜ਼ਿਲ੍ਹਾ ਟਰਾਂਸਪੋਰਟ ਅਫਸਰ ਜੇ.ਐਸ.ਜੌਹਲ, ਐਸ.ਪੀ. ਹੈਡਕੁਆਟਰ ਅਜਿੰਦਰ ਸਿੰਘ, ਜਿਲ੍ਹਾ ਲੀਡ ਬੈਂਕ ਮੈਨੇਜਰ ਆਰ. ਕੇ. ਸੈਣੀ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ


No comments: