Wednesday, 3 May 2017

ਬੈਂਕ, ਬੇਰੁਜਗਾਰਾਂ ਨੂੰ ਸਵੈ-ਰੋਜ਼ਗਾਰ ਧੰਦੇ ਸ਼ੁਰੂ ਕਰਨ ਲਈ ਕਰਜੇ ਬਿਨ੍ਹਾਂ ਕਿਸੇ ਦੇਰੀ ਤੋਂ ਮੁਹੱਈਆ ਕਰਾਉਣ : ਸਪਰਾ

By Tricitynews Reporter
Chandigarh 03rd May:- ਬੈਂ ਜ਼ਿਲ੍ਹਾ ਕਰਜਾ ਯੋਜਨਾ ਦੇ 100ਫੀਸਦੀ ਟੀਚੇ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਅਤੇ  ਜ਼ਿਲ੍ਹੇ ਦੇ ਬੇਰੁਜਗਾਰਾਂ ਨੂੰ ਸਵੈ-ਰੋਜ਼ਗਾਰ ਧੰਦੇ ਸ਼ੁਰੂ ਕਰਨ ਲਈ ਘੱਟ ਵਿਆਜ ਦੀ ਦਰ ਤੇ ਮਿਲਣ ਵਾਲੇ ਕਰਜਿਆਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਮੁਹੱਈਆ ਕਰਾਉਣ ਤਾਂ ਜੋ  ਖਾਸ ਕਰਕੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਪੈਦਾ ਹੋ ਸਕਣ ਅਤੇ ਉਹ ਆਤਮ ਨਿਰਭਰ ਬਣ ਸਕਣ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੀ ਸਾਲ 2017-18 ਲਈ 6861 ਕਰੋੜ 50 ਲੱਖ ਰੁਪਏ ਦੀ ਸਲਾਨਾ ਯੋਜਨਾ ਜਾਰੀ ਕਰਨ ਉਪਰੰਤ ਦਿੱਤੀ 
ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੀ ਸਲਾਨਾ ਕਰਜਾ ਯੋਜਨਾ 6240 ਕਰੋੜ 94 ਲੱਖ ਰੁਪਏ ਦੀ ਸੀ ਜਦਕਿ ਇਸ ਸਾਲ ਚਾਲੂ ਮਾਲੀ ਸਾਲ ਦੌਰਾਨ ਜ਼ਿਲ੍ਹੇ ਦੀ ਸਲਾਨਾ ਕਰਜਾ ਯੋਜਨਾ 6861 ਕਰੋੜ 50 ਲੱਖ ਰੁਪਏ ਦੀ ਹੈ ਜੋ ਕਿ ਪਿਛਲੇ ਸਾਲ ਨਾਲੋ 620 ਕਰੋੜ 56 ਲੱਖ ਰੁਪਏ ਵੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ' ਸਲਾਨਾ ਕਰਜਾ ਯੋਜਨਾ ਅਧੀਨ ਕੁੱਲ ਤਰਜੀਹ ਖੇਤਰਾਂ ਲਈ ਕੁਲ 5517 ਕਰੋੜ 83 ਲੱਖ ਰੁਪਏ  ਦੇ ਕਰਜੇ ਦਿੱਤੇ ਜਾਣਗੇ ਅਤੇ ਖੇਤੀਬਾੜੀ  ਸੈਕਟਰ ਅਤੇ ਇਸ ਨਾਲ ਸਬੰਧਤ ਖੇਤਰਾਂ ਲਈ 2626 ਕਰੋੜ 64 ਲੱਖ  ਰੁਪਏ ਦੇ ਕਰਜੇ ਮੁੱਹਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਨਾਨ ਫਾਰਮ ਸੈਕਟਰ ਲਈ ਇਸ ਸਾਲ 1512 ਕਰੋੜ 57 ਲੱਖ ਰੁਪਏ ਅਤੇ ਨਾਨ ਤਰਜੀਹੀ ਖੇਤਰਾਂ ਲਈ 1343 ਕਰੋੜ 67 ਲੱਖ ਰੁਪਏ ਦੇ ਕਰਜੇ ਮੁਹੱਈਆ ਕਰਵਾਏ ਜਾਣਗੇ। ਗੁਰਪ੍ਰੀਤ ਕੌਰ ਸਪਰਾ ਨੇ ਇਸ ਮੌਕੇ ਬੈਂਕਾਂ ਨੁੰ ਖੇਤੀਬਾੜੀ ਨਾਲ ਸਬੰਧਤ ਸਹਾਇਕ ਧੰਦੇ ਜਿਸ ਵਿੱਚ ਡੇਅਰੀ, ਮੱਖੀ ਪਾਲਣ, ਪਿਗਰੀ, ਮੱਛੀ ਪਾਲਣ ਅਤੇ ਹੋਰ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਘੱਟ ਵਿਆਜ ਤੇ ਕਰਜੇ ਮੁਹੱਈਆ ਕਰਾਉਣ ਲਈ ਵੀ ਆਖਿਆ ਤਾਂ ਜੋ ਕਿਸਾਨ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾਉਣ ਲਈ ਅਕਰਸ਼ਿਤ ਹੋ ਸਕਣ ਅਤੇ ਉਨ੍ਹਾਂ ਦੀ ਆਰਥਿਕਤਾ ਮਜਬੂਤ ਹੋ ਸਕੇ। 
ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਲੀਡ ਜ਼ਿਲ੍ਹਾ ਮੈਨੇਜਰ ਆਰ.ਕੇ. ਸੈਣੀ ਨੇ ਦੱਸਿਆ ਕਿ ਚਾਲੂ ਮਾਲੀ ਸਾਲ ਦੌਰਾਨ ਸਲਾਨਾ ਕਰਜਾ ਯੋਜਨਾ ਦੇਣ ਦਾ 100ਫੀਸਦੀ ਟੀਚਾ ਮੁਕੰਮਲ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਪਿੰਡ ਪੱਧਰ ਤੇ ਖੇਤੀਬਾੜੀ ਵਿਭਿੰਨਤਾ ਲਈ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਕਿਸਾਨ ਰਿਵਾਇਤੀ ਫਸਲਾਂ ਦੇ ਚੱਕਰ ਵਿੱਚੋ ਨਿਕਲ ਕੇ ਲਾਹੇਵੰਦ ਫੱਲ ਫੁੱਲ ਅਤੇ ਸਬਜੀਆਂ ਦੀ ਕਾਸਤ ਕਰਨ ਅਤੇ ਉਨ੍ਹਾਂ ਦੀ ਆਰਥਿਕਤਾ ਮਜਬੂਤ ਹੋ ਸਕੇ ਅਤੇ ਉਨ੍ਹਾਂ ਨੂੰ ਸਹਾਇਕ ਧੰਦੇ ਸ਼ੁਰੂ ਕਰਨ ਲਈ ਕਰਜੇ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਵੀ ਸਵੈ ਰੋਜਗਾਰ ਧੰਦੇ ਸੁਰੂ ਕਰਨ ਲਈ ਘੱਟ ਵਿਆਜ ਦੇ ਕਰਜੇ ਮੁਹੱਈਆ ਕਰਵਾਏ ਜਾਣਗੇ।


No comments: