By Tricitynews Reporter
Chandigarh
17th June:- ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਿਆਰੀ ਅਤੇ ਸਸਤੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ 'ਮੁੱਖ ਮੰਤਰੀ ਵਜੀਫਾ ਯੋਜਨਾ' ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਦਾ ਲਾਭ ਸੂਬੇ ਦੇ ਸਾਰੇ ਸਰਕਾਰੀ, ਬਹੁਤਕਨੀਕੀ, ਇੰਜਨੀਅਰਇੰਗ ਕਾਲਜਾਂ ਅਤੇ ਤਕਨੀਕੀ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਮਿਲੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਵਾਨਗੀ ਮਿਲਣ ਉਪਰੰਤ ਲਾਗੂ ਕੀਤਾ ਗਿਆ।
ਇਸ ਸਕੀਮ ਦੇ ਅਧੀਨ ਪੰਜਾਬ ਦੇ ਨੌਜਵਾਨਾਂ ਦੀ 10ਵੀਂ ਜਮਾਤ ਵਿਚ ਪ੍ਰਾਪਤ ਕੀਤੇ ਅੰਕ ਫੀਸਦੀ ਅਨੁਸਾਰ ਫੀਸ ਮੁਆਫ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 60 ਤੋਂ 70 ਫੀਸਦੀ ਅੰਕਾਂ ਵਾਲੇ ਵਿਦਿਆਰਥੀਆਂ ਦੀ 70 ਫੀਸਦੀ ਫੀਸ ਮੁਆਫ ਹੋਵੇਗੀ, 70 ਤੋਂ 80 ਫੀਸਦੀ ਵਾਲਿਆਂ ਦੀ 80 ਫੀਸਦੀ, 80 ਤੋਂ 90 ਫੀਸਦੀ ਵਾਲਿਆਂ ਦੀ 90 ਫੀਸਦੀ ਅਤੇ 90 ਤੋਂ 100 ਫੀਸਦੀ ਅੰਕ ਹਾਸਿਲ ਕਰਨ ਵਾਲਿਆਂ ਦੀ ਪੂਰੀ ਫੀਸ ਮੁਆਫ ਹੋਵੇਗੀ। ਉਨ੍ਹਾਂ ਹੋਰ ਦੱਸਿਆ ਕਿ ਇਸ ਤੋਂ ਪਹਿਲਾਂ ਸਰਕਾਰੀ ਅਤੇ ਪ੍ਰਾਈਵੇਟ ਕਾਲਜ਼ਾਂ ਦੀ ਫੀਸ ਲਗਭਗ ਬਰਾਬਰ ਹੀ ਸੀ, ਪਰ ਹੁਣ ਇਸ ਸਕੀਮ ਦੇ ਲਾਗੂ ਹੋਣ ਨਾਲ ਸੂਬੇ ਦੇ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਲਗਭਗ ਮੂਫਤ ਤਕਨੀਕੀ ਸਿੱਖਿਆ ਹਾਸਿਲ ਕਰਨ ਦੇ ਮੌਕੇ ਮਿਲਣਗੇ। ਇਸ ਸਕੀਮ ਦਾ ਲਾਭ ਪੰਜਾਬ ਦੇ ਨਾਗਰਿਕਾਂ ਨੂੰ ਹੀ ਮਿਲੇਗਾ ਜਿਨ੍ਹਾਂ ਕੋਲ ਪੰਜਾਬ ਦਾ ਡੌਮੀਸਾਈਲ ਹੋਵੇਗਾ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਨੂੰ ਲਾਗੂ ਕਰਕੇ ਸੂਬੇ ਦੇ ਗਰੀਬ ਅਤੇ ਲੋੜਵੰਦ ਹੋਣਹਾਰ ਵਿਦਿਆਰਥੀਆਂ ਨੂੰ ਮਿਆਰੀ ਅਤੇ ਸਸਤੀ ਤਕਨੀਕੀ ਸਿੱਖਿਆ ਮੁਹੱਈਆ ਕਰਵਾਉਣ ਲਈ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਾਅਦਾ ਪੂਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੇ ਸਾਰੇ ਸਰਕਾਰੀ, ਬਹੁਤਕਨੀਕੀ, ਇੰਜਨੀਅਰਇੰਗ ਕਾਲਜਾਂ ਅਤੇ ਤਕਨੀਕੀ ਯੂਨੀਵਰਸਿਟੀਆਂ ਦੇ ਬੁਨਿਆਦੀ ਢਾਂਚੇ ਦਾ ਆਧੂਨਿਕੀਕਰਨ ਕੀਤਾ ਜਾਵੇਗਾ।
No comments:
Post a Comment