By Tricitynews Reporter
Chandigarh
12th June:- ਮਜਦੂਰਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਕੀਤਾ ਜਾਗਰੂਕ ਕੀਤਾ ਜਾਵੇਗਾ ਅਤੇ ਲੋੜਵੰਦਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਸੀ.ਜੀ.ਐਮ. - ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਨੀਕਾ ਲਾਂਬਾ ਵੱਲੋਂ ਕਰਵਾਏ ਗਏ ਬਾਲ ਮਜਦੂਰੀ ਦੇ ਖਾਤਮੇ ਲਈ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਜ਼ਿਲ੍ਹਾ ਕੋਰਟ ਕੰਪਲੈਕਸ ਦੀ ਨਿਰਮਾਣ ਅਧੀਨ ਇਮਾਰਤ ਵਿੱਚ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ ਵੀ ਕੀਤਾ ਗਿਆ।
ਮੋਨੀਕਾ ਲਾਂਬਾ ਨੇ ਦੱਸਿਆ ਕਿ ਬਾਲ ਮਜਦੂਰੀ ਦੇ ਖਾਤਮੇ ਲਈ ਮਜਦੂਰਾਂ ਦੇ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲ ਕਰਾਉਣ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਇਮਾਰਤ ਦੇ ਕੰਮ ਵਿੱਚ ਲੱਗੇ ਮਜਦੂਰਾਂ ਦੇ ਬੱਚਿਆਂ ਦੀ ਸਿੱਖਿਆ ਦਾ ਪ੍ਰਬੰਧ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਪੈਰਾ ਲੀਗਲ ਵਲੰਟੀਅਰਾਂ ਅਤੇ ਪੈਨਲ ਦੇ ਵਕੀਲਾਂ ਨੇ ਮਜਦੂਰਾਂ ਨੂੰ ਬੱਚਿਆਂ ਦੀ ਮੁਫਤ ਸਿੱਖਿਆ ਪ੍ਰਾਪਤੀ ਦੇ ਹੱਕਾਂ ਬਾਰੇ ਜਾਗਰਕ ਕੀਤਾ ਇਸ ਮੌਕੇ ਬੱਚਿਆਂ ਦੀ ਸਥਿਤੀ ਦਾ ਨਿਰੀਖਣ ਵੀ ਕੀਤਾ ਗਿਆ। ਸੈਮੀਨਾਰ ਦੌਰਾਨ ਮਜਦੂਰਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਅਤੇ ਨਾਲਸਾ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ।
No comments:
Post a Comment